ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁੱਠਭੇੜ, ਲੋੜੀਂਦਾ ਮੁਲਜ਼ਮ ਪ੍ਰਿੰਸ ਕਾਬੂ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਖਰੜ ਵਿਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁੱਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਚੋਰੀ ਅਤੇ ਫਿਰੌਤੀ ਦੇ ਮਾਮਲੇ ਵਿਚ ਲੋੜੀਂਦਾ ਮੁਲਜ਼ਮ ਪ੍ਰਿੰਸ ਵਾਸੀ ਰਾਜਪੁਰਾ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਪੁਲਿਸ ਕਈ ਦਿਨਾਂ ਤੋਂ ਪ੍ਰਿੰਸ ਦੀ ਭਾਲ ਕਰ ਰਹੀ ਸੀ। ਪੁਲਿਸ ਨੇ ਮੁਹਾਲੀ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਘੇਰ ਲਿਆ, ਜਿਸ ਤੋਂ ਬਾਅਦ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਦੂਸਰੇ ਬਦਮਾਸ਼ ਦੀ ਪਹਿਚਾਣ ਕਰਮਜੀਤ ਵਜੋਂ ਹੋਈ ਹੈ।

Advertisements

ਜਾਣਕਾਰੀ ਮੁਤਾਬਕ ਪੁਲਿਸ ਨੂੰ ਪ੍ਰਿੰਸ ਬਾਰੇ ਇਨਪੁਟ ਮਿਲਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕੀਤੀ। ਇਸ ਦੌਰਾਨ ਬਦਮਾਸ਼ਾਂ ਨੂੰ ਨਾਕਾਬੰਦੀ ਬਾਰੇ ਪਤਾ ਲੱਗ ਗਿਆ ਤਾਂ ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪ੍ਰਿੰਸ ਨੂੰ ਦੋ ਵਾਰ ਗੋਲੀ ਲੱਗਣ ਦੀ ਖ਼ਬਰ ਹੈ। ਪੁਲਿਸ ਸੂਤਰਾਂ ਅਨੁਸਾਰ ਜਦੋਂ ਪ੍ਰਿੰਸ ਚੌਕ ਤੇ ਪਹੁੰਚਿਆ ਤਾਂ ਪੁਲਿਸ ਨੇ ਉਸ ਨੂੰ ਪਹਿਚਾਣ ਲਿਆ ਸੀ। ਹਾਲਾਂਕਿ ਪੁਲਿਸ ਨੂੰ ਦੇਖ ਕੇ ਉਸ ਨੇ ਨਾਕਾਬੰਦੀ ਤੋੜ ਕੇ ਫਰਾਰ ਹੋਣ ਦੀ ਕੋਸ਼ਿਸ਼ ਕੀਤੀ।

LEAVE A REPLY

Please enter your comment!
Please enter your name here