ਮਹਿਲਾ ਸਿਵਲ ਜੱਜ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿੱਖ ਕੇ ਸਵੈਇੱਛਤ ਮੌਤ ਦੀ ਕੀਤੀ ਮੰਗ

ਉੱਤਰਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰਪ੍ਰਦੇਸ਼ ਦੇ ਬਾਂਦਾ ਵਿੱਚ ਤਾਇਨਾਤ ਮਹਿਲਾ ਸਿਵਲ ਜੱਜ ਨੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਨੂੰ ਪੱਤਰ ਲਿੱਖ ਕੇ ਸਵੈਇੱਛਤ ਮੌਤ ਦੀ ਮੰਗ ਕੀਤੀ ਹੈ। ਮਹਿਲਾ ਜੱਜ ਨੇ ਬਾਰਾਬੰਕੀ ਵਿੱਚ ਤਾਇਨਾਤੀ ਦੌਰਾਨ ਜ਼ਿਲ੍ਹਾਂ ਜੱਜ ਵੱਲੋਂ ਜਿਨਸੀ ਸ਼ੋਸ਼ਣ ਦਾ ਆਰੋਪ ਲਗਾਇਆ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ- ਮੈਂ ਇਹ ਚਿੱਠੀ ਬੇਹੱਦ ਦਰਦ ਅਤੇ ਨਿਰਾਸ਼ਾ ਨਾਲ ਲਿੱਖ ਰਹੀ ਹਾਂ। ਇਸ ਚਿੱਠੀ ਦਾ ਮੇਰੀ ਕਹਾਣੀ ਸੁਣਾਉਣ ਤੇ ਪ੍ਰਾਰਥਨਾ ਕਰਨ ਤੋਂ ਇਲਾਵਾ ਕੋਈ ਹੋਰ ਮਕਸਦ ਨਹੀਂ ਹੈ। ਮੇਰੇ ਸੱਭ ਤੋਂ ਵੱਡੇ ਸਰਪ੍ਰਸਤ (ਚੀਫ਼ ਜਸਟਿਸ) ਮੈਨੂੰ ਆਪਣੀ ਜ਼ਿੰਦਗੀ ਖਤਮ ਕਰਨ ਦੀ ਇਜਾਜ਼ਤ ਦੇਣ। ਮੈਂ ਬਹੁਤ ਵਿਸ਼ਵਾਸ ਨਾਲ ਨਿਆਂਇਕ ਸੇਵਾਵਾਂ ਵਿੱਚ ਸ਼ਾਮਲ ਹੋਈ ਸੀ ਕਿ ਮੈਂ ਆਮ ਲੋਕਾਂ ਨੂੰ ਨਿਆਂ ਪ੍ਰਦਾਨ ਕਰਾਂਗੀ। ਮੈਨੂੰ ਘੱਟ ਹੀ ਪਤਾ ਸੀ ਕਿ ਜਿਸ ਕੰਮ ਲਈ ਮੈਂ ਜਾ ਰਹੀ ਹਾਂ ਉਹ ਹੀ ਜਲਦ ਮੈਨੂੰ ਇਨਸਾਫ਼ ਲਈ ਭਿਖਾਰਨ ਬਣਾ ਦੇਵੇਗਾ।

Advertisements

ਮੇਰੀ ਸੇਵਾ ਦੇ ਥੋੜ੍ਹੇ ਸਮੇਂ ਵਿੱਚ ਹੀ ਮੈਨੂੰ ਖੁੱਲ੍ਹੇ ਦਰਬਾਰ ਵਿੱਚ ਦੁਰਵਿਵਹਾਰ ਦਾ ਦੁਰਲੱਭ ਮਾਣ ਪ੍ਰਾਪਤ ਹੋਇਆ। ਮੈਨੂੰ ਕੁੱਝ ਹੱਦ ਤੱਕ ਜਿਨਸੀ ਤੌਰ ਤੇ ਪਰੇਸ਼ਾਨ ਕੀਤਾ ਗਿਆ। ਮੇਰੇ ਨਾਲ ਬਿਲਕੁਲ ਕੂੜੇ ਵਾਂਗ ਵਿਵਹਾਰ ਕੀਤਾ ਗਿਆ ਹੈ। ਮੈਂ ਦੂਜਿਆਂ ਨੂੰ ਇਨਸਾਫ਼ ਦਵਾਉਂਦੀ ਹਾਂ, ਪਰ ਮੈਂ ਖੁਦ ਬੇਇਨਸਾਫਈ ਦਾ ਸ਼ਿਕਾਰ ਹੋਈ ਹਾਂ। ਮੈਂ ਭਾਰਤ ਵਿੱਚ ਕੰਮ ਕਰਦੀਆਂ ਔਰਤਾਂ ਨੂੰ ਦੱਸਣਾ ਚਾਹੁੰਦੀ ਹਾਂ, ਜਿਨਸੀ ਪਰੇਸ਼ਾਨੀ ਦੱਸਣਾ ਚਾਹੁੰਦੀ ਹਾਂ, ਜਿਨਸੀ ਪਰੇਸ਼ਾਨੀ ਦੇ ਨਾਲ ਜੀਣਾ ਸਿੱਖੋ। ਇਸ ਸਾਡੇ ਜੀਵਨ ਦਾ ਸੱਚ ਹੈ।  ਪੌਸਕੋ ਐਕਟ ਸਾਡੇ ਲਈ ਬਹੁਤ ਵੱਡਾ ਝੂਠ ਹੈ। ਕੋਈ ਨਹੀਂ ਸੁਣਦਾ। ਜੇਕਰ ਤੁਸੀਂ ਸ਼ਿਕਾਇਤ ਕਰਦੇ ਹੋ ਤਾਂ ਤੁਹਾਨੂੰ ਪਰੇਸ਼ਾਨ ਕੀਤਾ ਜਾਵੇਗਾ। ਜੇਕਰ ਕੋਈ ਔਰਤ ਸੋਚਦੀ ਹੈ ਕਿ ਤੁਸੀਂ ਸਿਸਟਮ ਦੇ ਖਿਲਾਫ ਲੜੋਗੇ ਤਾਂ ਮੈਂ ਤੁਹਾਨੂੰ ਦੱਸ ਦੇਵਾਂ, ਮੈਂ ਅਜਿਹਾ ਨਹੀਂ ਕਰ ਸਕਦੀ। ਮੈਂ ਇੱਕ ਜੱਜ ਹਾਂ, ਮੈਂ ਆਪਣੇ ਲਈ ਨਿਰਪੱਖ ਜਾਂਚ ਨਹੀਂ ਕਰਵਾ ਪਾਈ। ਇਨਸਾਫ ਬੰਦ ਕਰ ਦੇਣਾ ਚਾਹੀਦਾ। ਮੈਂ ਸਾਰੀਆਂ ਔਰਤਾਂ ਨੂੰ ਖਿਡੌਣਾ ਜਾਂ ਨਿਰਜੀਵ ਵਸਤੂ ਬਣਨ ਦੀ ਸਲਾਹ ਦਿੰਦੀ ਹਾਂ।

LEAVE A REPLY

Please enter your comment!
Please enter your name here