ਮੋਗਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੋਗਾ ਭਿੰਡਰ ਕਲਾ ਵਿੱਚ ਇੱਕ ਬਜ਼ੁਰਗ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉਸਦੇ ਪੁੱਤਰ ਨੇ ਦੱਸਿਆ ਕਿ ਉਸਦਾ ਪਿਤਾ ਰੋਜ਼ ਸ਼ਾਮ ਨੂੰ ਸੈਰ ਕਰਨ ਲਈ ਜਾਂਦਾ ਸੀ ਤੇ ਉਹ ਰੋਜ਼ ਦੀ ਤਰ੍ਹਾਂ ਬੀਤੀ ਸ਼ਾਮ ਖੇਤਾਂ ਵੱਲ ਸੈਰ ਕਰਨ ਲਈ ਗਿਆ ਸੀ ਤੇ ਉਹ ਦੇਰ ਰਾਤ ਤੱਕ ਘਰ ਨਾ ਪਰਤਿਆ ਤਾਂ ਉਸਦੀ ਭਾਲ ਸ਼ੁਰੂ ਕਰ ਦਿੱਤੀ।
ਜਦੋ ਖੇਤਾਂ ਵਿੱਚ ਜਾਂ ਕੇ ਦੇਖਿਆਂ ਤਾਂ ਉਸਦੀ ਲਾਸ਼ ਪਈ ਹੋਈ ਸੀ ਤੇ ਉਸਦੇ ਸਿਰ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਹੋਇਆ ਸੀ। ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।