Monday, November 2, 2026
Home Latest 28 ਸਾਲਾ ਨੌਜਵਾਨ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ, ਮੌਤ

28 ਸਾਲਾ ਨੌਜਵਾਨ ਦੀ ਅਣਪਛਾਤੇ ਵਾਹਨ ਨਾਲ ਹੋਈ ਟੱਕਰ, ਮੌਤ

ਅਬੋਹਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅਬੋਹਰ ਦੇ ਫਾਜ਼ਿਲਕਾ ਰੋਡ ਤੇ ਸਥਿਤ ਡੰਗਰਖੇੜਾ ਪੁਲ ਤੇ ਸੰਘਣੀ ਧੁੰਦ ਦਰਮਿਆਨ ਹਾਦਸਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸ਼ਾਮ ਸੁੰਦਰ ਉਮਰ 28 ਸਾਲਾ ਵਾਸੀ ਡੰਗਰਖੇੜਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਸ਼ਾਮ ਸੁੰਦਰ ਦੁੱਧ ਵੇਚਣ ਦਾ ਕੰਮ ਕਰਦਾ ਸੀ ਤੇ ਉਹ ਸਵੇਰੇ ਦੁੱਧ ਲੈਣ ਲਈ ਸਾਈਕਲ ਤੇ ਪਿੰਡ ਵੱਲ ਜਾ ਰਿਹਾ ਸੀ, ਤੇ ਜਦੋ ਉਹ ਪਿੰਡ ਨੇੜੇ ਬਣੇ ਓਵਰਬ੍ਰਿਜ ਤੇ ਚੜ੍ਹਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ, ਤੇ ਵਾਹਨ ਚਾਲਕ ਮੌਕੇ ਤੇ ਫਰਾਰ ਹੋ ਗਿਆ।

ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਫਰਾਰ ਹੋਏ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here