25 ਸਾਲਾ ਨੌਜਵਾਨ ਦੀ ਭੇਤਭਰੇ ਹਾਲਾਤਾਂ ਵਿੱਚ ਹੋਈ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੁਰਦਾਸਪੁਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਭੇਤਭਰੇ ਹਾਲਾਤਾਂ ਵਿੱਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਰਮਨਦੀਪ ਸਿੰਘ ਉਮਰ 25 ਸਾਲਾ ਵਾਸੀ ਪਿੰਡ ਕੋਟਲੀ ਸ਼ਾਹਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨ 12ਵੀਂ ਜਮਾਤ ਪਾਸ ਕਰਕੇ 2018 ਵਿੱਚ ਨਿਊਜ਼ੀਲੈਂਡ ਗਿਆ ਸੀ ਤੇ ਉਹ ਇੱਕ ਕੰਪਨੀ ਵਿੱਚ ਬਤੌਰ ਸਕਿਓਰਿਟੀ ਦਾ ਕੰਮ ਕਰਦਾ ਸੀ।

Advertisements

ਜਾਣਕਾਰੀ ਮੁਤਾਬਕ ਬੀਤੇ ਦਿਨ ਹੀ ਉਸਦੇ ਦੋਸਤ ਨੂੰ ਫ਼ੋਨ ਆਇਆ ਕਿ ਸ਼ੱਕੀ ਹਲਾਤ ਵਿੱਚ ਰਮਨ ਦੀ ਮੌਤ ਹੋ ਗਈ ਹੈ, ਦੱਸਿਆ ਜਾ ਰਿਹਾ ਹੈ ਕਿ ਉਸਦਾ ਕਿਸੇ ਨੇ ਕਤਲ ਕਰ ਦਿੱਤਾ ਹੈ।ਰਮਨ ਦੇ ਪਿਤਾ ਫੌਜ ਤੋਂ ਫਾਰਗ ਹੋਣ ਤੋਂ ਬਾਅਦ ਵੀ ਡੀਐਸਸੀ ਵਿੱਚ ਡਿਊਟੀ ਨਿਭਾ ਰਹੇ ਹਨ ਅਤੇ ਘਰ ਵਿੱਚ ਉਸਦੀ ਮਾਂ ਤੇ ਛੋਟੀ ਭੈਣ ਹੈ।

ਰਮਨ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ। ਰਮਨ ਦੇ ਪਰਿਵਾਰਕ ਮੈਬਰਾਂ ਨੇ ਅਤੇ ਪਿੰਡ ਵਾਸੀਆਂ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਮਨ ਦੀ ਮ੍ਰਿਤਕ ਦੇਹ ਨੂੰ ਪਿੰਡ ਲਿਆਉਣ ਵਿੱਚ ਉਹਨਾਂ ਦੀ ਮਦਦ ਕੀਤੀ ਜਾਵੇ।

LEAVE A REPLY

Please enter your comment!
Please enter your name here