ਡਾ. ਮੰਨੂ ਵਿਜ ਨੇ ਬਤੌਰ ਸਿਵਲ ਸਰਜਨ ਰੂਪਨਗਰ ਅਹੁਦਾ ਸੰਭਾਲਿਆ

ਰੂਪਨਗਰ (ਦ ਸਟੈਲਰ ਨਿਊਜ਼), ਰਿਪੋਰਟ-ਧਰੂਵ ਨਾਰੰਗ: ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਮੰਨੂ ਵਿਜ ਨੇ ਅੱਜ ਬਤੌਰ ਸਿਵਲ ਸਰਜਨ ਰੂਪਨਗਰ ਵਜੋਂ ਅਹੁਦਾ ਸੰਭਾਲਿਆ।

Advertisements

ਡਾ. ਮੰਨੂ ਵਿਜ ਇਸ ਤੋਂ ਪਹਿਲਾਂ ਬਤੌਰ ਸੀਨੀਅਰ ਮੈਡੀਕਲ ਅਫਸਰ ਐਸ.ਡੀ.ਐਚ. ਸਮਰਾਲਾ, ਰਾਏਕੋਟ ਅਤੇ ਆਈ ਮੋਬਾਇਲ ਵੈਨ ਜ਼ਿਲ੍ਹਾ ਲੁਧਿਆਣਾ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਇਲਾਵਾ ਸੀ.ਐਚ.ਸੀ. ਪਾਇਲ ਅਤੇ ਸੀ.ਐਚ.ਸੀ. ਢੁੱਡੀਕੇ ਜ਼ਿਲ੍ਹਾ ਮੋਗਾ ਵਿਖੇ ਬਤੌਰ ਅੱਖਾਂ ਦੇ ਰੋਗਾਂ ਦੇ ਮਾਹਿਰ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ। ਇਸ ਮੌਕੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਸਵਾਗਤ ਕਰਦਿਆਂ ਵਿਸ਼ਵਾਸ਼ ਦਿਵਾਇਆ ਗਿਆ ਕਿ ਸਾਰਾ ਸਟਾਫ਼ ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਡਿਊਟੀ ਕਰੇਗਾ।

ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਮੰਨੂ ਵਿਜ ਨੇ ਕਿਹਾ ਕਿ ਬਤੌਰ ਸਿਵਲ ਸਰਜਨ ਉਨ੍ਹਾਂ ਦੀ ਤਰਜੀਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਿਹਤ ਸਕੀਮਾਂ ਨੂੰ ਅਸਰਦਾਰ ਤਰੀਕੇ ਨਾਲ ਲਾਗੂ ਕਰਵਾਉਣ ਦੀ ਹੋਵੇਗੀ ਤਾਂ ਜੋ ਵੱਧ ਤੋਂ ਵੱਧ ਲੌਕਾਂ ਨੂੰ ਇਸਦਾ ਫਾਇਦਾ ਮਿਲ ਸਕੇ। ਇਸ ਤੋਂ ਇਲਾਵਾਂ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਤੇ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੀ ਕੋਸ਼ਿਸ ਕਰਨਗੇ। ਪੂਰੇ ਸਟਾਫ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਿਹਤ ਸੇਵਾਵਾਂ ਨੂੰ ਹਰ ਤਰੀਕੇ ਨਾਲ ਹੋਰ ਵੀ ਬਿਹਤਰ ਬਣਾਉਣ ਲਈ ਯਤਨਸ਼ੀਲ ਰਹਿਣਗੇ।

ਉਨ੍ਹਾਂ ਸਰਕਾਰ ਦੇ ਫੈਸਲੇ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਜੂ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਗਾਇਤਰੀ ਦੇਵੀ, ਜ਼ਿਲ੍ਹਾ ਸਿਹਤ ਅਫਸਰ ਡਾ. ਜਗਜੀਤ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਮਰਜੀਤ ਸਿੰਘ, ਜ਼ਿਲ੍ਹਾ ਤਪਦਿਕ ਅਫਸਰ ਡਾ.ਕਮਲਦੀਪ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਮੈਡਮ ਰਾਜ ਰਾਣੀ, ਡੀ.ਪੀ.ਐਮ. ਡੋਲੀ ਸਿੰਗਲਾ, ਐਪੀਡੀਮਾਲੋਜਿਸਟ ਡਾ. ਸੋਨਾਲੀ ਵੋਹਰਾ, ਸੁਪਰਡੰਟ ਬਲਜੀਤ ਸਿੰਘ, ਪੀ.ਏ. ਹਰਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਿੱਤੂ ਅਤੇ ਕਮਲੇਸ਼ ਕੁਮਾਰੀ, ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ਼ ਤੇ ਸਿਵਲ ਸਰਜਨ ਦਫਤਰ ਰੂਪਨਗਰ ਦਾ ਸਮੁੱਚਾ ਸਟਾਫ ਹਾਜਰ ਸੀ।

LEAVE A REPLY

Please enter your comment!
Please enter your name here