ਚੀਨ ‘ਚ ਜ਼ਬਰਦਸਤ ਭੂਚਾਲ ਆਉਣ ਕਾਰਨ 111 ਲੋਕਾਂ ਦੀ ਗਈ ਜਾਨ, 200 ਜ਼ਖ਼ਮੀ

ਚੀਨ (ਦ ਸਟੈਲਰ ਨਿਊਜ਼), ਪਲਕ। ਚੀਨ ਵਿੱਚ ਬੀਤੀ ਰਾਤ ਜ਼ਬਰਦਸਤ ਭੂਚਾਲ ਆਉਣ ਦੀ ਖ਼ਬਰ ਮਿਲੀ ਹੈ। ਭੁਚਾਲ ਆਉਣ ਕਾਰਨ ਹੁਣ ਤੱਕ ਕਰੀਬ 111 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 200 ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਰਿਕਟਰ ਪੈਮਾਨੇ ਤੇ ਭੂਚਾਲ ਦੀ ਤੀਬਰਤਾ 6.2 ਮਾਪੀ ਗਈ ਹੈ। ਭੂਚਾਲ ਦੀ ਡੂੰਘਾਈ 10 ਕਿਲੋਮੀਟਰ ਹੈ। ਇਸ ਦੇ ਨਾਲ ਹੀ ਦੇਰ ਸ਼ਾਮ ਚੀਨ ਦੇ ਉੱਤਰੀ-ਪੱਛਮੀ ਸੂਬਿਆਂ ਗਾਂਸੂ ਅਤੇ ਕਿੰਗਹਾਈ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਚੀਨੀ ਮੀਡੀਆ ਰੀਪੋਰਟਾਂ ਮੁਤਾਬਕ ਭੂਚਾਲ ਕਾਰਨ ਗਾਂਸੂ ਵਿੱਚ 100 ਲੋਕਾਂ ਦੀ ਜਾਨ ਚਲੀ ਗਈ ਹੈ, ਜਦਕਿ ਕਿੰਗਹਾਈ ਵਿੱਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਗਾਂਸੂ ਵਿੱਚ 96 ਅਤੇ ਕਿੰਗਹਾਈ ਵਿੱਚ 124 ਲੋਕ ਜ਼ਖਮੀ ਹਨ।

Advertisements

ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੀ ਤੀਬਰਤਾ 5.9 ਮਾਪੀ ਗਈ ਹੈ। ਚੀਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਭੂਚਾਲ ਕਾਰਨ ਕਾਫੀ ਨੁਕਸਾਨ ਹੋਇਆ ਹੈ। ਪਾਣੀ ਅਤੇ ਬਿਜਲੀ ਵਿਵਸਥਾ ਠੱਪ ਹੋ ਗਈ ਹੈ। ਆਵਾਜਾਈ ਅਤੇ ਸੰਚਾਰ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਚੀਨੀ ਮੀਡੀਆ ਨੇ ਦਸਿਆ ਕਿ ਬਚਾਅ ਦਲ ਮੌਕੇ ‘ਤੇ ਪਹੁੰਚ ਗਿਆ ਹੈ। ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੌਤਾਂ ਦੀ ਗਿਣਤੀ ਨੂੰ ਘੱਟ ਕਰਨ ਲਈ ਉਪਾਅ ਕਰਨ ਦੇ ਨਿਰਦੇਸ਼ ਵੀ ਦਿਤੇ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਭੂਚਾਲ ਕਾਰਨ ਲੋਕ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

LEAVE A REPLY

Please enter your comment!
Please enter your name here