ਕਾਰ ਅਤੇ ਟਰਾਲੀ ਵਿਚਕਾਰ ਹੋਈ ਜ਼ਬਰਦਸਤ ਟੱਕਰ, ਕਾਰ ਨੂੰ ਲੱਗੀ ਅੱਗ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਵਿੱਚ ਇੱਕ ਭਿਆਨਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿੱਥੇ ਕਿ ਚੰਡੀਗੜ੍ਹ ਰੋਡ ਤੇ ਜਮਾਲਪੁਰ ਚੌਂਕ ਤੇ ਇੱਕ ਕਾਰ ਅਤੇ ਟਰੈਕਟਰ ਟਰਾਲੀ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ ਤੇ ਕਾਰ ਪੂਰੀ ਤਰ੍ਹਾਂ ਸੜ੍ਹ ਕੇ ਸੁਆਹ ਹੋ ਗਈ ਅਤੇ ਟਰੈਕਟਰ ਦੀ ਇੱਕ ਸਾਈਡ ਵੀ ਨੁਕਸਾਨੀ ਗਈ ਹੈ। ਜਾਣਕਾਰੀ ਮੁਤਾਬਕ ਦੋ ਨੌਜਵਾਨ ਬਲੇਨੋ ਕਾਰ ਵਿੱਚ ਚੰਡੀਗੜ੍ਹ ਤੋਂ ਸਮਰਾਲਾ ਚੌਕ ਵੱਲ ਜਾ ਰਹੇ ਸਨ।

Advertisements

ਜਮਾਲਪੁਰ ਚੌਕ ਵਿੱਚ ਬੂਰੇ ਦੀ ਭਰੀ ਟਰਾਲੀ ਦੇ ਚਾਲਕ ਨੇ ਟਰੈਕਟਰ ਟਰਾਲੀ ਨੂੰ ਮੈਟਰੋ ਰੋਡ ਵੱਲ ਮੋੜ ਦਿੱਤਾ। ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਟਰੈਕਟਰ ਨਾਲ ਟਕਰਾ ਗਈ। ਉੱਥੇ ਮੌਜੂਦ ਪੀਸੀਆਰ ਮੁਲਾਜ਼ਮਾਂ ਅਤੇ ਹੋਰ ਲੋਕਾਂ ਨੇ ਕਾਰ ਦੇ ਡਰਾਈਵਰ ਨੂੰ ਬਾਹਰ ਕੱਢਿਆ ਅਤੇ ਕਾਰ ਤੇ ਪਾਣੀ ਪਾਉਣਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਰਿਹਾ ਹੈ। ਥਾਣਾ ਫੋਕਲ ਪੁਆਇੰਟ ਦੇ ਇੰਚਾਰਜ ਇੰਸਪੈਕਟਰ ਅਮਨਦੀਪ ਸਿੰਘ ਦਾ ਕਹਿਣਾ ਹੈ ਕਿ ਘਟਨਾ ਤੜਕੇ 2 ਵਜੇ ਵਾਪਰੀ, ਗੱਡੀ ਵਿੱਚ ਸਵਾਰ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

LEAVE A REPLY

Please enter your comment!
Please enter your name here