ਮੋਗਾ ਪੁਲਿਸ ਨੇ 25 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਨੂੰ ਕੀਤਾ ਕਾਬੂ

ਮੋਗਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੋਗਾ ਪੁਲਿਸ ਨੇ ਲੰਬੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰ ਰਹੇ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਦੋਸ਼ੀ ਦੀ ਪਹਿਚਾਣ ਗੁਲਸ਼ਨ ਮਸੀਹ ਵਾਸੀ ਪਿੰਡ ਕੋਕਰੀ ਕਲਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਲਸ਼ਨ ਨਸ਼ੇ ਦਾ ਆਦੀ ਹੈ, ਇਸ ਸਮੇਂ ਉਹ ਪਿੰਡ ਕੋਕਰੀ ਕਲਾ ਵਿੱਚ ਆ ਗਿਆ ਹੈ, ਤੇ ਪੁਲਿਸ ਨੇ ਟੀਮ ਸਮੇਤ ਪਿੰਡ ਕੋਕਰੀ ਕਲਾ ਪਹੁੰਚ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਕੋਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੁਲਿਸ ਨੇ ਮੌਕੇ ਗੁਲਸ਼ਨ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here