ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ 6331 ਲੋਕਾਂ ਦੀ ਹੁਣ ਤਕ ਕੀਤੀ ਜਾਂਚ: ਡਾ. ਕਵਿਤਾ

ਫਾਜ਼ਿਲਕਾ ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਕੈਂਪ ਲਗਾਏ ਜਾ ਰਹੇ ਹੈ ਅਤੇ ਲੋਕਾਂ ਨੂੰ ਸਿਹਤ ਪ੍ਰੋਗਰਾਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਆਯੂਸ਼ਮਾਨ ਭਾਰਤ ਸਕੀਮ ਬੰਪਰ ਡਰਾਅ ਸਕੀਮ ਦਾ ਕਾਰਡ ਬਣਾਉਣ ਦੀ ਤਾਰੀਖ ਵਿੱਚ 31 ਦਸੰਬਰ ਤਕ ਕੀਤੇ ਵਾਧੇ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਸਕਰਾਰ ਵਲੋ ਸ਼ੁਰੂ ਕੀਤੀ ਗਈ ਵਿਸ਼ੇਸ਼ ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 30 ਨਵੰਬਰ 2023 ਤੋਂ 26 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

Advertisements

ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵੱਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਗਈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ।  ਜਿਸ ਤਹਿਤ ਹੁਣ ਪਿੰਡ-ਪਿੰਡ ਕੈਂਪ ਲਗਾ ਕੇ 6331 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ । ਜਿਸ ਵਿਚ 3445 ਦੀ ਬੀਪੀ ਦੀ ਜਾਂਚ ਅਤੇ 2586 ਲੋਕਾਂ ਦੀ ਸ਼ੂਗਰ ਦੀ ਜਾਂਚ ਕੀਤੀ ਗਈ ਹੈ। ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 375 ਲਾਭਪਾਤਰੀਆਂ ਦੇ  ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਲੋਕਾਂ ਦੇ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਤਹਿਤ 136 ਪਿੰਡਾ ਵਿੱਚ ਸੈਸ਼ਨ ਦੌਰਾਨ 6331 ਦੇ ਕਰੀਬ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਵਿਚ ਟੀਬੀ ਦੇ ਲੱਛਣਾਂ ਦੇ 2250, ਸ਼ੂਗਰ ਅਤੇ ਬੀਪੀ ਦੇ 6031 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚੱਲ ਰਹੇ ਸਿਹਤ ਕੈਂਪਾਂ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਲੈਣ ਦੀ ਅਪੀਲ ਕੀਤੀ।

LEAVE A REPLY

Please enter your comment!
Please enter your name here