Saturday, October 31, 2026
Home Hoshiarpur ਪੁਲਿਸ ਨੇ ਪੂਜਾ ਅਤੇ ਕਾਲੂ ਵਾਸੀ ਲਾਭ ਨਗਰ ਨੂੰ 200 ਗ੍ਰਾਮ ਨਸ਼ੀਲੇ...

ਪੁਲਿਸ ਨੇ ਪੂਜਾ ਅਤੇ ਕਾਲੂ ਵਾਸੀ ਲਾਭ ਨਗਰ ਨੂੰ 200 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਆਈਪੀਐੱਸ ਸੁਰੇਂਦਰ ਲਾਂਬਾ, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤੱਸਕਰਾਂ ਨੂੰ ਨੱਥ ਪਾਉਣ ਲਈ  ਵਿੱਢੀ ਮੁਹਿੰਮ ਤਹਿਤ ਇੰਸ. ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਮਿਤੀ ਏਐਸਆਈ ਤਜਿੰਦਰ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਕਰਮਚਾਰੀਆਂ ਦੇ ਗਸ਼ਤ ਦੌਰਾਨ ਟੀ-ਪੁਆਇੰਟ ਭਗਤ ਨਗਰ ਤੋਂ ਪੈਦਲ ਆ ਰਹੇ ਮਨਦੀਪ ਕੌਰ ਉਰਫ਼ ਪੂਜਾ ਪੁੱਤਰੀ ਕਸ਼ਮੀਰ ਸਿੰਘ ਉਰਫ਼ ਵੀਰੂ ਵਾਸੀ ਮਕਾਨ ਨੰਬਰ 43 ਕਿਲੇ ਵਾਲਾ ਮੁਹੱਲਾ ਥਾਣਾ ਸਿਟੀ ਕਪੂਰਥਲਾ ਹਾਲ ਵਾਸੀ ਮੁਹੱਲਾ ਲਾਭ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਅਤੇ ਕੁਲਦੀਪ ਸਿੰਘ ਉਰਫ਼ ਕਾਲੂ ਪੁੱਤਰ ਪ੍ਰਿਥੀ ਸਿੰਘ ਵਾਸੀ ਮਕਾਨ ਨੰਬਰ 277 ਗਲੀ ਨੰਬਰ 01 ਮੁਹੱਲਾ ਲਾਭ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨਾਹ ਤੇ ਰੋਕ ਕੇ ਕਾਬੂ ਕਰਕੇ ਤਲਾਸ਼ੀ ਕਰਨ ਉਪਰੰਤ ਮਨਦੀਪ ਕੌਰ ਉਰਫ਼ ਪੂਜਾ ਉਕਤ ਪਾਸੋਂ 120 ਗ੍ਰਾਮ ਨਸ਼ੀਲਾ ਪਦਾਰਥ ਅਤੇ ਕੁਲਦੀਪ ਉਰਫ ਕਾਲੂ ਪਾਸੋਂ 80 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here