ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ

ਫਾਜਿਲਕਾ  (ਦ ਸਟੈਲਰ ਨਿਊਜ਼)।  ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਵਿੱਚ ਲੜਕੇ ਅਤੇ ਲੜਕੀਆਂ ਲਈ 75,768 ਪੋਸਟਾਂ ਬੀ.ਐਸ.ਐਫ਼., ਸੀ.ਆਈ.ਐਸ.ਐਫ਼, ਸੀ.ਆਰੀ.ਪੀ.ਐਫ਼., ਐਸ.ਐਸ.ਬੀ., ਆਈ.ਟੀ.ਬੀ.ਪੀ., ਏ.ਆਰ., ਐਸ.ਐਸ.ਐਫ਼.ਅਤੇ ਐਨ.ਆਈ.ਏ. ਲਈ ਕੱਢੀਆਂ ਹਨ ।  ਜਿਨ੍ਹਾਂ ਦੀ ਆਨ ਲਾਈਨ ਰਿਜਟਰੇਸ਼ਨ ਵੈਬਸਾਈਟ (https://ssc.nic.inਤੇ ਕੀਤੀ ਜਾ ਸਕਦੀ ਹੈ ਜਿਸ ਦੀ ਲਾਸਟ ਮਿਤੀ 28 ਦਸੰਬਰ 2023 ਹੈ। ਇਨ੍ਹਾਂ ਪੋਸਟਾਂ ਲਈ ਫਿ਼ਜੀਕਲ੍ਹ ਟੈਸਟ ਤੋਂ ਪਹਿਲਾਂ ਲਿਖਤੀ ਪੇਪਰ ਕੰਪਿਊਟਰ ਬੇਸਡ ਫਰਵਰੀ 2024 ਵਿੱਚ ਹੋਣਾ ਹੈ ।

Advertisements

ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨ ਲਈ ਯੁਵਕ ਸ਼ਰਤਾਂ ਪੂਰੀਆਂ ਕਰਦਾ ਹੋਵੇ ਜਿਵੇ ਕਿ ਪੜ੍ਹਾਈ 10ਵੀ, 12ਵੀ ਜਾਂ ਡਿਗਰੀ ਕੀਤੀ ਹੋਵੇ, ਉਮਰ ਅਤੇ ਕੱਦ 18 ਤੋਂ 23 ਸਾਲ ਐਸ.ਸੀ. ਅਤੇ ਐਸ.ਟੀ. ਲੜਕੇ ਅਤੇ ਲੜਕੀਆਂ ਲਈ 5 ਸਾਲ ਦੀ ਛੂਟ , ਕੱਦ 170 ਸੈਂਟੀਮੀਟਰ ਲੜਕਿਆਂ ਲਈ ਅਤੇ 157 ਸੈਂਟੀਮੀਟਰ ਲੜਕੀਆਂ ਲਈ ਹੈ । ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਾਜਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕਾਂ ਦੀ ਜਿਨ੍ਹਾਂ ਨੇ ਉਪਰੋਕਤ ਪੋਸਟਾਂ ਲਈ ਵੈਬਸਾਈਟ (https://ssc.nic.inਤੇ ਆਨ ਲਾਈਨ ਅਪਲਾਈ ਕੀਤਾ ਹੋਇਆ ਹੈ ਦੀ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਚੱਲ ਰਹੀ ਹੈ । ਜ਼ੋ ਯੁਵਕ ਇਨ੍ਹਾਂ ਫੋਰਸਾਂ ਵਿੱਚ ਭਰਤੀ ਹੋਣ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ ।

ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 9:30 ਵਜ੍ਹੇ ਤੋਂ 11:30 ਵਜ੍ਹੇ ਤੱਕ  ( ਸੋਮਵਾਰ ਤੋਂ ਸ਼ੁੱਕਰਵਾਰ ਤੱਕ ) ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ।  ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ ਟ੍ਰੇਨਿੰਗ ਲੈਣ ਲਈ ਕੈਂਪ ਵਿੱਚ ਆਉਣ ਸਮੇਂ ਦਸ਼ਤਾਵੇਜ਼ ਜਿਵੇ ਕਿ ਉਪਰੋਕਤ ਕਿਸੇ ਵੀ ਭਰਤੀ ਲਈ ਆਨ ਲਾਈਨ ਅਪਲਾਈ ਕੀਤਾ ਹੈ ਉਸ ਦੀ ਫੋਟੋ ਸਟੇਟ ਕਾਪੀ , ਦਸਵੀਂ ਦਾ ਅਸਲ ਸਰਟੀਫਿਕੇਟ , ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ , ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ  ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ  83601-63527 ਅਤੇ 78891-75575   ਨੰਬਰਾਂ ਤੇ ਸਪੰਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here