ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਅਬੋਹਰ ਵਿਚ ਲੋਕ ਸੁਵਿਧਾ ਕੈਂਪ ਲਗਾਇਆ ਗਿਆ

ਅਬੋਹਰ, (ਦ ਸਟੈਲਰ ਨਿਊਜ਼)। ਫਾਜਿ਼ਲਕਾ, ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੇ ਸਰਕਾਰੀ ਸਹੁਲਤਾਂ ਦੇਣ ਦੇ ਉਦੇਸ਼ ਨਾਲ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਸੇਸ਼ ਲੋਕ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸਹੁਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿਚ ਐਸਡੀਐਮ ਦਫ਼ਤਰ ਅਬੋਹਰ ਵਿਖੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਪ੍ਰਧਾਨਗੀ ਵਿਚ ਇਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿਚ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ।

Advertisements
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਇਸ ਤਰਾਂ ਦੇ ਲਗਾਏ ਜਾ ਰਹੇ ਕੈਂਪ ਲੋਕਾਂ ਲਈ ਬਹੁਤ ਵੱਡੀ ਸਹੁਲਤ ਸਾਬਤ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਕੈਂਪ ਵਿਚ ਸਾਰੇ ਵਿਭਾਗ ਆਪਣੇ ਕਾਊਂਟਰ ਲਗਾਉਂਦੇ ਹਨ ਅਤੇ ਲੋਕਾਂ ਦੇ ਕੰਮ ਮੌਕੇ ਤੇ ਹੀ ਹੋ ਜਾਂਦੇ ਹਨ। ਅੱਜ ਦੇ ਕੈਂਪ ਵਿਚ ਵੀ ਮੌਕੇ ਤੇ ਹੀ ਅਨੇਕਾਂ ਲੋਕਾਂ ਨੂੰ ਸਰਟੀਫਿਕੇਟ ਬਣਾ ਕੇ ਦਿੱਤੇ ਗਏ ਜਦੋਂ ਕਿ ਮਾਲ ਵਿਭਾਗ ਨਾਲ ਸਬੰਧਤ ਕੰਮ ਵੀ ਹੱਥੋ ਹੱਥ ਹੋਏ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਤਨਦੇਹੀ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਹੈ।

ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸੰਬੋਧਨ ਵਿਚ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੁਣ ਲੋਕਾਂ ਦੇ ਘਰਾਂ ਤੱਕ ਪ੍ਰਸ਼ਾਸਨਿਕ ਸਹੁਲਤਾਂ ਦੇਣ ਦੇ ਉਦੇਸ਼ ਨਾਲ 1076 ਨੰਬਰ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਜਿਸ ਨਾਲ ਲੋਕ ਆਪਣੇ ਘਰੋਂ ਕਾਲ ਕਰਕੇ ਸਰਕਾਰੀ ਨੁੰਮਾਇੰਦੇ ਨੂੰ ਘਰ ਬੁਲਾ ਕੇ 43 ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਤੇ ਅਬੋਹਰ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਅੱਜ ਦੇ ਕੈਂਪ ਵਿਚ ਸੈਂਕੜੇ ਲੋਕਾਂ ਨੇ ਲਾਭ ਲਿਆ ਅਤੇ ਇਸ ਤਰਾਂ ਦੇ ਕੈਂਪ ਲਗਾਤਾਰ ਲਗਦੇ ਰਹਿਣਗੇ। ਇਸ ਮੌਕੇ ਤਹਿਸੀਲਦਾਰ ਅਬੋਹਰ ਰਜਿੰਦਰ ਸਿੰਘ, ਨਾਇਬ ਤਹਿਸੀਲਦਾਰ ਅਬੋਹਰ  ਰਮਿੰਦਰ ਪਾਲ ਸਿੰਘ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।ਕੈਂਪ ਦੌਰਾਨ ਬਹੁਤ ਸਾਰੇ ਅਜਿਹੇ ਕੇਸ ਸਾਹਮਣੇ ਆਏ ਜਿੰਨ੍ਹਾਂ ਵਿਚ ਬਕਾਇਆ ਪਏ ਇੰਤਕਾਲ ਮੌਕੇ ਤੇ ਹੀ ਹੋ ਗਏ ਅਤੇ ਲੋਕਾਂ ਨੂੰ ਕਾਪੀ ਮਿਲ ਗਈ। ਇਸੇ ਤਰਾਂ ਜਿੰਨ੍ਹਾਂ ਨੇ ਸੇਵਾ ਕੇਂਦਰ ਨਾਲ ਸੰਬਧਤ ਕੰਮਾਂ ਲਈ ਅੱਜ ਸਵੇਰੇ ਕੈਂਪ ਵਿਚ ਅਪਲਾੀ ਕੀਤਾ ਸੀ ਉਨ੍ਹਾਂ ਨੂੰ ਮੌਕੇ ਤੇ ਹੀ ਵੱਖ ਵੱਖ ਪ੍ਰਕਾਰ ਦੇ ਸਰਟੀਫਿਕੇਟ ਬਣਾ ਕੇ ਦਿੱਤੇ ਗਏ।

LEAVE A REPLY

Please enter your comment!
Please enter your name here