
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਕਪੂਰਥਲਾ ਦੇ ਫਗਵਾੜਾ ਵਿੱਚ ਇੱਕ ਕਾਰ ਬੇਕਾਬੂ ਹੋ ਕੇ ਨਹਿਰ ਵਿੱਚ ਜਾ ਡਿੱਗੀ, ਇਸ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਵੱਡੀ ਖਬਰ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਇੰਦਰਜੀਤ ਸਿੰਘ ਅਤੇ ਔਰਤ ਪੁਰਸ਼ੋਤਮ ਕੌਰ ਵਜੋਂ ਹੋਈ ਹੈ।

ਦੱਸਿਆ ਕਾ ਰਿਹਾ ਹੈ ਕਿ ਇੰਦਰਜੀਤ ਆਪਣੀ ਪਤਨੀ ਹਰਪ੍ਰੀਤ ਪੁੱਤਰ ਗੁਰਬਾਜ਼ ਅਤੇ ਮਾਸੀ ਪੁਰਸ਼ੋਤਮ ਕੌਰ ਨਾਲ ਗੜ੍ਹਸ਼ੰਕਰ ਤੋਂ ਜਲੰਧਰ ਆ ਰਿਹਾ ਸੀ, ਤਾਂ ਜਦੋ ਉਹ ਫਗਵਾੜਾ ਦੇ ਪਿੰਡ ਬੋਹਾ ਨੇੜੇ ਪੁੱੱਜੇ ਤਾਂ ਇੰਦਰਜੀਤ ਦੀ ਸਿਹਤ ਵਿਗੜ ਗਈ ਤੇ ਉਸਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ।
ਘਟਨਾ ਦੌਰਾਨ ਰਾਹਗੀਰਾਂ ਅਤੇ ਨਾਕੇ ਤੇ ਖੜ੍ਹੇ ਪੁਲਿਸ ਮੁਲਾਜ਼ਮਾਂ ਨੇ ਕਾਰ ਸਵਾਰਾਂ ਨੂੰ ਬਚਾਉਣ ਲਈ ਨਹਿਰ ਵਿੱਚ ਛਾਲ ਮਾਰ ਦਿੱਤੀ। ਉਨ੍ਹਾਂ ਨੇ ਹਰਪ੍ਰੀਤ ਅਤੇ ਉਸ ਦੇ ਪੁੱਤਰ ਗੁਰਬਾਜ਼ ਨੂੰ ਬਚਾ ਲਿਆ। ਪਰ ਇੰਦਰਜੀਤ ਤੇ ਉਸਦੀ ਮਾਸੀ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਲਿਆ ਹੈ।











