ਮਨਦੀਪ ਅਤੇ ਰਾਜ ਵਾਸੀ ਹਰਿਆਣਾ ਨੂੰ ਮੋਟਰਸਾਈਕਲ ਤੇ 210 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਆਈਪੀਐੱਸ ਸੁਰੇਂਦਰ ਲਾਂਬਾ, ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤੱਸਕਰਾਂ ਨੂੰ ਨੱਥ ਪਾਉਣ ਲਈ  ਵਿੱਢੀ ਮੁਹਿੰਮ ਤਹਿਤ ਇੰਸ. ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ, ਹੁਸ਼ਿਆਰਪੁਰ ਦੀ ਨਿਗਰਾਨੀ ਹੇਠ ਐਸਆਈ ਰਜਿੰਦਰ ਸਿੰਘ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਨੇ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਦੌਰਾਨ ਹੋਟਲ ਪਰੈਜੀਡੈਂਸੀ ਸਾਈਡ ਤੋਂ ਆ ਰਹੇ ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਨੰਬਰ ਪੀਬੀ07-ਬੀਕਯੂ-0613 ਤੇ ਸਵਾਰ ਹੋ ਕੇ ਮਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਦੋਲੋਵਾਲ ਥਾਣਾ ਹਰਿਆਣਾ ਜ਼ਿਲ੍ਹਾਂ ਹੁਸ਼ਿਆਰਪੁਰ ਅਤੇ ਰਾਜ ਕੁਮਾਰ ਪੁੱਤਰ ਜਗਤ ਰਾਮ ਵਾਸੀ ਘਾਸੀਪੁਰ ਥਾਣਾ ਹਰਿਆਣਾ ਜਿਲ੍ਹਾਂ ਹੁਸ਼ਿਆਰਪੁਰ ਨੂੰ ਸ਼ੱਕ ਦੀ ਬਿਨਾਹ ਤੇ ਰੋਕਿਆ ਗਿਆ। ਤਲਾਸ਼ੀ ਦੌਰਾਨ ਮਨਦੀਪ ਸਿੰਘ  ਪਾਸੋਂ 100 ਗ੍ਰਾਮ ਨਸ਼ੀਲਾ ਪਦਾਰਥ ਅਤੇ ਰਾਜ ਕੁਮਾਰ ਪਾਸੋਂ 110 ਗ੍ਰਾਮ ਨਸ਼ੀਲਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਕੇ ਇਹਨਾਂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ  ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here