ਪਿੰਡ ਪੰਡੋਰੀ ਮਹੰਤਾ ਵਿੱਚ ਸ਼ਾਰਟ ਸਰਕਟ ਕਾਰਨ ਫਰਨੀਚਰ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ੍ਹ ਕੇ ਹੋਇਆ ਸਵਾਹ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੁਰਦਾਸਪੁਰ ਦੇ ਪਿੰਡ ਪੰਡੋਰੀ ਮਹੰਤਾ ਵਿੱਚ ਦੇਰ ਰਾਤ ਇੱਕ ਫਰਨੀਚਰ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਤੇ ਇਸ ਵਿੱਚ 4 ਤੋਂ 5 ਲੱਖ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਮੁਤਾਬਕ ਦੁਕਾਨ ਦੇ ਮਾਲਕ ਰਮੇਸ਼ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਸ਼ਾਮ ਨੂੰ ਆਪਣੀ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ ਤਾਂ ਅਚਾਨਕ ਉਸਨੂੰ ਦੇਰ ਰਾਤ ਕਿਸੇ ਦਾ ਫੋਨ ਆਇਆ ਕਿ ਉਸਦੀ ਦੁਕਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ, ਤਾਂ ਜਦੋ ਉਸਨੇ ਜਾ ਕੇ ਦੇਖਿਆ ਤਾਂ ਦੁਕਾਨ ਨੂੰ ਅੱਗ ਲੱਗੀ ਹੋਈ ਸੀ।

Advertisements

ਅੱਗ ਇੰਨੀ ਜ਼ਿਆਦਾ ਫੈਲ ਗਈ ਸੀ ਕਿ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ ਸੀ।ਆਸ-ਪਾਸ ਦੇ ਲੋਕਾਂ ਨੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ ਪਰ ਉਦੋਂ ਤੱਕ ਸਾਰਾ ਸਾਮਾਨ ਸੜ ਗਿਆ ਸੀ । ਰਮੇਸ਼ ਅਨੁਸਾਰ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਅੱਗ ਲੱਗਣ ਕਾਰਨ ਉਨ੍ਹਾਂ ਦਾ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਗਿਆ। ਰਮੇਸ਼ ਕੁਮਾਰ ਨੇ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here