ਬਲੂਆਣਾ ਵਿਧਾਇਕ ਨੇ ਪਿੰਡ ਬਹਾਦਰ ਖੇੜਾ ਵਿਖੇ ਕੀਤੀ ਜਨ ਸੁਣਵਾਈ

ਬਲੂਆਣਾ, ਫਾਜ਼ਿਲਕਾ, (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਪਿੰਡ-ਪਿੰਡ ਜਾ ਕੇ ਜਣ ਸੁਣਵਾਈ ਕੀਤੀ ਜਾ ਰਹੀ ਹੈ।

Advertisements

ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਵਿਖੇ 26 ਲੱਖ 31 ਹਜਾਰ ਰੁਪਏ ਦੀ ਗਰਾਂਟ ਜਾਰੀ ਕੀਤੀ ਅਤੇ ਵੱਖ-ਵੱਖ ਵਿਕਾਸ ਕਾਰਜਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡ ਵਾਸੀਆਂ ਨੂੰ ਵਿਕਾਸ ਕਾਰਜਾਂ ਦੀ ਸੌਗਾਤਾਂ ਦੇ ਰਹੀ ਹੈ ਜਿਸ ਨਾਲ ਪਿੰਡਾਂ ਦੀ ਨੁਹਾਰ ਬਦਲ ਰਹੀ ਹੈ ਤੇ ਪਿੰਡ ਵੀ ਸ਼ਹਿਰਾਂ ਵਾਂਗ ਵਿਕਾਸ ਦੀਆਂ ਲੀਹਾਂ ਵੱਲ ਚਲ ਪਏ ਹਨ। ਪਿੰਡ ਬਹਾਦਰ ਖੇੜਾ ਵਿਖੇ ਜਨਸੁਣਵਾਈ ਕਰਦਿਆਂ ਹਲਕਾ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਸਮੱਸਿਆਵਾਂ ਦਾ ਹਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਚੌਣਾਂ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਨੁੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਨਿਰੰਤਰ ਪੂਰਾ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹਲ ਕੀਤੇ ਜਾ ਰਹੇ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਬਰਾੜ, ਬਲਾਕ ਪ੍ਰਧਾਨ ਜਸਵਿੰਦਰ ਸਿੰਘ, ਸ਼ਿਵਰਾਜ ਸਿੰਘ, ਧਰਮਵੀਰ ਗੋਦਾਰਾ ਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸੀl

LEAVE A REPLY

Please enter your comment!
Please enter your name here