ਆਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਈਆਰਓਜ਼ ਸੁਪਰਵਾਈਜਰਾਂ, ਬੀਐਲਓਜ਼ ਨਾਲ ਵਿਸ਼ੇਸ਼ ਮੀਟਿੰਗ

ਮਾਲੇਰਕੋਟਲਾ ( ਦ ਸਟੈਲਰ ਨਿਊਜ਼)। ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਅਤੇ ਬੀ.ਐਲ.ਓਜ ਦੁਆਰਾ ਵਿਧਾਨ ਸਭਾ ਹਲਕਾ-105 ਮਾਲੇਰਕੋਟਲਾ ਅਤੇ ਵਿਧਾਨ ਸਭਾ ਹਲਕਾ-106 ਅਮਰਗੜ੍ਹ ਅਧੀਨ ਦਰਜ ਫ਼ੋਟੋ ਵੋਟਰ ਸੂਚੀਆਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਡੋਰ ਟੂ ਡੋਰ ਸਰਵੇ ਦੌਰਾਨ ਵੋਟਰ ਸੂਚੀਆਂ ਵਿੱਚ ਡੀ.ਐਸ.ਈ,ਪੀ.,ਐਸ.ਈ, ਅਤੇ ਡੁਪਲੀਕੇਟ ,ਮਰੇ ਹੋਏ ਵੋਟਰਾਂ ਨੂੰ ਏ.ਐਸ.ਡੀ.(ਗੈਰ ਹਾਜ਼ਰ,ਸ਼ਿਫ਼ਟ,ਡਿਲੀਟ/ਮਰੇ ਹੋਏ ਵੋਟਰਾਂ) ਦਾ ਰੀਵਿਊ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਦੀ ਪ੍ਰਧਾਨਗੀ ਹੇਠ ਪੰਜਾਬ ਉਰਦੂ ਅਕਾਦਮੀ ਵਿਖੇ ਜ਼ਿਲ੍ਹੇ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ-1 ਅਤੇ 2, ਸਮੂਹ ਚੋਣ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ ।

Advertisements
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਦੱਸਿਆ ਕਿ ਫ਼ੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ  ਅਤੇ ਫ਼ੋਟੋ ਵੋਟਰ ਸੂਚੀਆਂ ਦੇ ਵੇਰਵਿਆਂ ਦੀ ਵੈਰੀਫਿਕੇਸ਼ਨ ਕਰਨ ਲਈ ਡੋਰ ਟੂ ਡੋਰ ਸਰਵੇ 34 ਸੁਪਰਵਾਈਜ਼ਰਾਂ ਅਤੇ 400 ਬੀ.ਐਲ.ਓਜ ਦੀ ਦੇਖ ਰੇਖ ਵਿੱਚ ਵਿੱਚ ਕਰਵਾਇਆ ਗਿਆ ਸੀ । ਉਨ੍ਹਾਂ ਦੱਸਿਆ ਕਿ ਡੋਰ ਟੂ ਡੋਰ ਸਰਵੇ ਦੌਰਾਨ 7447 ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਗਏ । ਉਨ੍ਹਾਂ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਨੂੰ ਹਦਾਇਤ ਕਰਦਿਆ ਕਿਹਾ ਕਿ  ਜੋ ਵੋਟਰਾਂ ਵੱਲੋਂ ਦਾਅਵੇ ਅਤੇ ਇਤਰਾਜ਼ ਦਾਇਰ ਹੋਏ ਹਨ । ਉਨ੍ਹਾਂ ਨੂੰ 26 ਦਸੰਬਰ 2023 ਤੱਕ ਨਿਪਟਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਦੱਸਿਆ ਕਿ 28 ਦਸੰਬਰ ਤੇ 29 ਦਸੰਬਰ ਨੂੰ ਫ਼ੋਟੋ ਵੋਟਰ ਸੂਚੀਆਂ ਤੇ ਬਿਨਾਂ ਫ਼ੋਟੋ ਵੋਟਰ ਸੂਚੀਆਂ ਦੀ ਪੀ.ਡੀ.ਐੱਫ਼. ਫਾਈਲ ਤਿਆਰ ਕੀਤੀ ਜਾਵੇਗੀ ਅਤੇ 05 ਜਨਵਰੀ, 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸਮਾਂਬੱਧ ਤਰੀਕੇ ਨਾਲ ਸਰਸਰੀ ਸੁਧਾਈ ਦਾ ਕੰਮ ਮੁਕੰਮਲ ਕੀਤਾ ਜਾਵੇ ।

ਇਸ ਮੌਕੇ ਉਨ੍ਹਾਂ ਹਦਾਇਤ ਸਮੁੱਚੇ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਨੂੰ ਹਦਾਇਤ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਪਾਲਣਾ ਨੂੰ ਯਕੀਨੀ ਬਣਾਉਣਅਤੇ ਸ਼ਡਿਊਲ ਸਾਰਨੀ ਅਨੁਸਾਰ ਆਪਣੀਆਂ ਰਿਪੋਰਟਾਂ ਭੇਜਣ ਨੂੰ ਯਕੀਨੀ ਬਣਾਇਆ ਜਾਵੇ ।ਇਸ ਮੌਕੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ-105 ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਪਰਨਾ ਐਮ.ਬੀ., ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ-106 ਵਿਧਾਨ ਸਭਾ ਹਲਕਾ ਅਮਰਗੜ੍ਹ ਹਰਬੰਸ ਸਿੰਘ,ਚੋਣ ਤਹਿਸ਼ੀਲਦਾਰ ਪਰਮਜੀਤ ਕੌਰ ਤੋਂ ਇਲਾਵਾ ਜ਼ਿਲ੍ਹੇ ਦੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ- 2, ਸਮੂਹ ਚੋਣ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ ਮੌਜੂਦ ਸਨ ।

LEAVE A REPLY

Please enter your comment!
Please enter your name here