ਮਾਮੂਲੀ ਤਕਰਾਰ ਨੂੰ ਲੈ ਕੇ ਗੋਲੀ ਮਾਰ ਕੇ ਕੀਤਾ ਨੌਜਵਾਨ ਦਾ ਕਤਲ

ਮੁਕਤਸਰ (ਦ ਸਟੈਲਰ ਨਿਊਜ਼), ਪਲਕ। ਬੀਤੀ ਰਾਤ ਮੁਕਤਸਰ ਵਿੱਚ ਵੱਡੀ ਵਾਰਦਾਤ ਵਾਪਰਨ ਦੀ ਖਬਰ ਮਿਲੀ ਹੈ। ਜਿੱਖੇ ਕਿ ਮੁਕਤਸਰ ਦੇ ਕੋਟਕਪੂਰਾ ਰੋਡ ਬਾਈਪਾਸ ਮਾਮੂਲੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਸੁਮਿਤ ਵਾਸੀ ਰੱਤੇਵਾਲਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੁਲਜ਼ਮ ਸਕਾਰਪੀਓ ਕਾਰ ਵਿੱਚ ਫਰਾਰ ਹੋ ਗਿਆ। ਚਸ਼ਮਦੀਦਾਂ ਮੁਤਾਬਕ ਬੀਤੀ ਰਾਤ ਕਰੀਬ ਸਾਢੇ ਨੌਂ ਵਜੇ ਕੋਟਕਪੂਰਾ ਰੋਡ ਬਾਈਪਾਸ ਤੇ ਸਕਾਰਪੀਓ ਕਾਰ ਵਿੱਚ ਕੁੱਝ ਨੌਜਵਾਨ ਕਾਰ ਵਿੱਚ ਆਏ।

Advertisements

ਉਨ੍ਹਾਂ ਵਿੱਚੋਂ ਇੱਕ ਦੇ ਹੱਥ ਵਿੱਚ ਪਿਸਤੌਲ ਫੜੀ ਹੋਈ ਸੀ। ਉਸ ਦਾ ਸੁਮਿਤ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਮੁਲਜ਼ਮਾਂ ਨੇ ਸੁਮਿਤ ਤੇ ਗੋਲੀਆਂ ਚਲਾ ਦਿੱਤੀਆਂ ਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਇਕ ਹੋਰ ਨੌਜਵਾਨ ਵੀ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ਤੇ ਪੁਲਿਸ ਮੁਲਾਜਮ ਵੀ ਮੌਕੇ ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here