ਸੁੱਤੇ ਪਏ ਪਿਓ ਨੂੰ ਪੁੱਤ ਨੇ ਕੁਹਾੜੀ ਨਾਲ ਵੱਢਿਆ, ਮੌਤ

ਸੰਗਰੂਰ (ਦ ਸਟੈਲਰ ਨਿਊਜ਼), ਪਲਕ। ਭਵਾਨੀਗੜ੍ਹ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ ਬਟਰਿਆਣਾ ਵਿਖੇ ਪੁੱਤ ਨੇ ਆਪਣੇ ਪਿਓ ਦਾ ਤੇਜ਼ਧਾਰ ਹਥਿਆਰਾ ਨਾਲ ਕਤਲ ਕਰ ਦਿੱਤਾ। ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਸੁੱਤੇ ਪਏ ਪਿਓ ਨੂੰ ਕੁਹਾੜੀ ਨਾਲ ਵੱਢ ਕੇ ਮਾਰ ਦਿੱਤਾ। ਜਾਣਕਾਰੀ ਦਿੰਦੇ ਥਾਣੇ ਦੇ ਮੁੱਖੀ ਅਜੇ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਆਪਣੇ ਘਰ ਸੁੱਤਾ ਪਿਆ ਸੀ, ਰਾਤ ਕਰੀਬ 2 ਵਜੇ ਉਸ ਨੇ ਪੁੱਤਰ ਮਨਪ੍ਰੀਤ ਸਿੰਘ ਨੇ ਆਪਣੇ ਸੁੱਤੇ ਪਏ ਪਿਓ ਤੇ ਕੁਹਾੜੀ ਨਾਲ ਵਾਰ ਕਰ ਦਿੱਤਾ।

Advertisements

ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਮੁਲਜ਼ਮ ਮਨਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਕੁਝ ਮਹੀਨੇ ਪਹਿਲਾਂ ਤਲਾਕ ਹੋ ਗਿਆ ਸੀ ਤੇ ਤਲਾਕ ਦਾ ਕਾਰਨ ਉਹ ਆਪਣੇ ਪਿਤਾ ਨੂੰ ਮੰਨਦਾ ਸੀ। ਇਸ ਕਰਕੇ ਉਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਦੇ ਦਿੱਤਾ। ਉਨ੍ਹਾਂ ਦੱਸਿਆ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਚਰਨਜੀਤ ਸਿੰਘ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਅਤੇ ਮੁਲਜ਼ਮ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

LEAVE A REPLY

Please enter your comment!
Please enter your name here