ਦਰਗਾਹ ਵਿੱਚ ਸੇਵਾ ਕਰ ਰਹੇ ਵਿਅਕਤੀ ਦਾ ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਗਾਵਾਲ ਮੰਡੀ ਇਲਾਕੇ ਵਿੱਚ ਸਥਿਤ ਦਰਗਾਹ ਦੇ ਸੇਵਾਦਾਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਬਲਦੇਵ ਸਿੰਘ ਉਮਰ 65 ਸਾਲ ਵਜੋਂ ਹੋਈ ਹੈ। ਜਾਣਕਾਰੀ ਮੁਤਬਾਕ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੀ ਕੰਧ ਟੱਪ ਕੇ ਅੰਦਰ ਆਏ ਤੇ ਉਸਦੇ ਸਿਰ ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਦਰਗਾਹ ਦੇ ਪਿਛਲੇ ਦਰਵਾਜ਼ੇ ਤੋਂ ਭੱਜ ਗਏ।

Advertisements

ਬਲਦੇਵ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ ਅਤੇ ਬਚਪਨ ਤੋਂ ਹੀ ਉਹ ਦਰਗਾਹ ਵਿੱਚ ਸੇਵਾ ਕਰ ਰਿਹਾ ਸੀ।ਮੌਕੇ ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਦਰਗਾਹ ਦਾ ਪਿੱਛਲਾ ਦਰਵਾਜ਼ਾ ਖੁੱਲ੍ਹਾ ਸੀ ਜਦੋਂ ਕਿ ਉਹ ਦਰਵਾਜ਼ਾ ਹਰ ਰੋਜ਼ ਬੰਦ ਰਹਿੰਦਾ ਹੈ। ਦਰਗਾਹ ਵਿੱਚੋਂ ਕੁੱਝ ਵੀ ਚੋਰੀ ਨਹੀਂ ਹੋਇਆ ਅਤੇ ਨਾ ਹੀ ਕਿਸੇ ਨਾਲ ਕੋਈ ਲੜਾਈ ਹੋਈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਤੇ ਸੀਸੀਟੀਵੀ ਕੈਮਰੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here