14 ਸਾਲਾ ਵਿਦਿਆਰਥੀ ਦੀ ਸਕੂਲ ਵਿੱਚ ਬਾਸਕਟਬਾਲ ਖੇਡਦੇ ਸਮੇਂ ਹੋਈ ਮੌਤ

ਜ਼ੀਰਕਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜ਼ੀਰਕਪੁਰ ਦੇ ਨਿੱਜੀ ਸਕੂਲ ਵਿੱਚ ਬਾਸਕਟਬਾਲ ਖੇਡਦੇ ਹੋਏ ਵਿਦਿਆਰਥੀ ਦੀ ਅਚਾਨਕ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸ਼ੁਭਮ ਉਮਰ 14 ਸਾਲਾ ਵਾਸੀ ਏਕੇਐੱਸ ਕਾਲੋਨੀ, ਜ਼ੀਰਕਪੁਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀ ਸਕੂਲ ਵਿੱਚ ਅਾਪਣੇ ਭਰਾ ਨਾਲ ਬਾਸਕਟਬਾਲ ਖੇਡ ਰਿਹਾ ਸੀ, ਤਾਂ ਸ਼ੁਭਮ ਖੇਡਦੇ ਸਮੇਂ ਅਚਾਨਕ ਬੇਹੋਸ਼ ਹੋ ਗਿਆ।

Advertisements

ਸਕੂਲ ਦੇ ਅਧਿਆਪਕਾਂ ਨੇ ਉਸਦੇ ਸ਼ੁਭਮ ਦੇ ਪਰਿਵਾਰਕ ਮੈਬਰਾਂ ਨੂੰ ਸੂਚਿਤ ਕੀਤਾ, ਅਤੇ ਉਸਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਹਾਲਤ ਗੰਭੀਰ ਹੋਣ ਕਾਰਨ ਡਾਕਟਰਾਂ ਨੇ ਉਸਨੂੰ ਜੀਐਮਸੀਐਚ ਰੈਫਰ ਕਰ ਦਿੱਤਾ, ਜਿੱਥੇ ਡਾਕਰਟਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here