
ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਦੇ ਕਿਸਾਨ ਨੇ ਕਰਜ਼ੇ ਪ੍ਰੇਸ਼ਾਨ ਤੋਂ ਹੋ ਆਪਣੀ ਜੀਵਨ ਲੀਲਾ ਸਮਾਪਤ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਲੂਕ ਸਿੰਘ ਉਮਰ 55 ਸਾਲਾ ਵਾਸੀ ਪਿੰਡ ਰਾਮਪੁਰ ਭੂਤਵਿੰਡ ਤਰਨਤਾਰਨ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੀ ਕਿ ਕਿਸਾਨ ਨੇ ਕਰਜ਼ੇ ਤੋਂ ਪਰੇਸ਼ਾਨ ਹੋ ਕੇ ਬਿਆਸ ਤੋਂ ਸ੍ਰੀ ਗੋਇੰਦਵਾਲ ਸਾਹਿਬ ਨੂੰ ਚੱਲਣ ਵਾਲੀ ਰੇਲਗੱਡੀ ਹੇਠਾਂ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।

ਜਾਣਕਾਰੀ ਮੁਤਾਬਕ ਮਲੂਕ ਕੋਲ ਚਾਰ ਏਕੜ ਦੇ ਕਰੀਬ ਜ਼ਮੀਨ ਹੈ, ਤੇ ਉਸਦੇ ਸਿਰ ਕਰੀਬ 7 ਲੱਖ ਦਾ ਕਰਜ਼ਾ ਸੀ ਅਤੇ ਮੌਜੂਦਾ ਸਮੇਂ ਅੰਦਰ ਉਸ ਵੱਲੋਂ ਆਪਣੀ ਜ਼ਮੀਨ ਤੇ ਮਟਰ ਦੀ ਫ਼ਸਲ ਦੀ ਖੇਤੀ ਕੀਤੀ ਗਈ ਸੀ, ਪਰ ਮਟਰ ਦੀ ਫ਼ਸਲ ਦਾ ਰੇਟ ਹੇਠਾਂ ਡਿੱਗ ਜਾਣ ਕਰਕੇ ਉਸਦੀ ਪ੍ਰੇਸ਼ਾਨੀ ਹੋਰ ਵੱਧ ਗਈ, ਇਸਦੇ ਚੱਲਦੇ ਉਸਨੇ ਖੁਦਕੁਸ਼ੀ ਕਰ ਲਈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਿਆਲ ਸਿੰਘ ਮੀਆਂਵਿੰਡ ਅਤੇ ਸਤਨਾਮ ਸਿੰਘ ਖੋਜਕੀਪੁਰ ਨੇ ਅਪੀਲ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮਾਫ਼ ਕੀਤਾ ਜਾਵੇ ਅਤੇ ਉਸਦੇ ਪੁੱਤਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।











