ਡਿਪਟੀ ਕਮਿਸ਼ਨਰ ਨੇ ਗਣਤੰਤਰਤਾ ਦਿਵਸ ਨੂੰ ਲੈ ਕੇ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਨੂੰ ਲੈ ਕੇ ਜ਼ਿਲ੍ਹਾ ਪ੍ਰੰਬਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ।  ਇਸ ਦੌਰਾਨ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿਖੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।  ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਦੇ ਪ੍ਰਬੰਧਾਂ ਨੂੰ ਸਫਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਜਿੰਮੇਵਾਰੀ ਸੌਂਪੀਆਂ ਅਤੇ ਲੋੜੀਂਦੇ ਆਦੇਸ਼ ਵੀ ਦਿੱਤੇ।

Advertisements

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਮੌਕੇ ਸਟੇਡੀਅਮ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਫ-ਸਫਾਈ ਤੋਂ ਇਲਾਵਾ ਸ਼ਹਿਰ ਦੇ ਮੁੱਖ ਚੌਂਕਾਂ ਦੀ ਸਜਾਵਟ ਕਰਵਾਈ ਜਾਵੇ ਅਤੇ ਝੰਡੇ ਲਗਾਏ ਜਾਣ। ਉਨ੍ਹਾਂ ਪੁਲਿਸ ਵਿਭਾਗ ਨੂੰ ਸਮਾਗਮ ਵਾਲੇ ਦਿਨ ਟਰੈਫਿਕ ਵਿਵਸਥਾ ਸੁਚਾਰੂ ਤਰੀਕੇ ਨਾਲ ਬਣਾਈ ਰੱਖਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਿਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸਕੂਲੀ ਬੱਚਿਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦੇਸ਼-ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਦੀ ਤੁਰੰਤ ਰਿਹਰਸ਼ਲ ਸ਼ੁਰੂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕਾਰਗਲ ਸ਼ਹੀਦਾਂ ਤੇ ਸਵਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬੰਧਤ ਸਮੂਹ ਵਿਭਾਗ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਨੂੰ ਤਨਦੇਹੀ ਨਾਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਝਾਂਕੀਆਂ ਦੀ ਝਲਕ ਬਿਹਤਰੀਨ ਹੋਣੀ ਚਾਹੀਦੀ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।

ਬਾਕਸ ਲਈ ਪ੍ਰਸਤਾਵਿਤ ਸਕੇਤਕ ਪੱਟੀਆਂ, ਸੂਚਨਾ ਬੋਰਡ, ਮੀਲ ਪੱਥਰ, ਸਾਈਨ ਬੋਰਡ ਸ਼ੁਧ ਪੰਜਾਬੀ ਭਾਸ਼ਾ ਵਿੱਚ ਲਿਖਣਾ ਲਾਜਮੀ ਡਿਪਟੀ  ਕਮਿਸ਼ਨਰ ਡਾ. ਸੇਨੁ ਦੁੱਗਲ ਨੇ 26 ਜਨਵਰੀ 2023 ਨੂੰ ਮਨਾਏ ਜਾਣ ਵਾਲੇ ਗਣਤੰਤਰਤਾ ਦਿਵਸ ਦੇ ਪ੍ਰਬੰਧਾਂ ਨੂੰ ਲੈ ਕੇ ਕੀਤੀ ਮੀਟਿੰਗ ਦੌਰਾਨ ਇਹ ਵੀ ਕਿਹਾ ਕਿ ਦਫਤਰਾਂ ਵਿਖੇ ਸੰਕੇਤਕ ਪੱਟੀਆਂ, ਸੂਚਨਾ ਬੋਰਡ, ਮੀਲ ਪੱਥਰ, ਸਾਈਨ ਬੋਰਡ ਆਦਿ ਸ਼ੁਧ ਪੰਜਾਬੀ ਭਾਸ਼ਾ ਵਿੱਚ ਹੋਣ । ਉਨ੍ਹਾਂ ਕਿਹਾ ਕਿ ਸ਼ੁੱਧ ਸ਼ਬਦ -ਜੋੜਾਂ ਸਬੰਧੀ ਕੋਈ ਸਮੱਸਿਆ ਆਉਦੀਂ ਹੈ ਤਾਂ ਜ਼ਿਲ੍ਹਾ ਭਾਸ਼ਾ ਦਫ਼ਤਰ ਨਾਲ ਸੰਪਰਕ  ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here