ਏਐੱਸਆਈ ਦੀ ਭੇਤਭਰੇ ਹਲਾਤਾਂ ਵਿੱਚ ਹੋਈ ਮੌਤ

ਅੰਮ੍ਰਿਤਸਰ (ਦ ਸਟੈਲਰ ਨਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਕੋਟ ਮੀਤ ਸਿੰਘ ਇਲਾਕੇ ਵਿਚ ਏਐੱਸਆਈ ਦੀ ਭੇਤਭਰੇ ਹਲਾਤਾਂ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਏਐੱਸਆਈ ਦੀ ਪਹਿਚਾਣ ਸ਼ਮਸ਼ੇਰ ਸਿੰਘ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦੀ ਮਾਤਾ ਨੇ ਦੱਸਿਆ ਕਿ ਉਸਦੇ ਪਤੀ ਦੀ ਮੌਤ ਤੋ ਬਾਅਦ ਉਸਦੇ ਲੜਕੇ ਸ਼ਮਸ਼ੇਰ ਨੂੰ ਪੁਲਿਸ ਦੀ ਨੌਕਰੀ ਮਿਲੀ ਸੀ।

Advertisements

ਨੌਕਰੀ ਤੋਂ ਬਾਅਦ ਜਦੋਂ ਉਸਦਾ ਵਿਆਹ ਹੋਇਆ ਸੀ ਤਾਂ ਉਸਦੀ ਪਤਨੀ ਨੇ ਉਸਨੂੰ ਵੱਖ ਰਹਿਣ ਲਈ ਮਜਬੂਰ ਕੀਤਾ ਤੇ ਉਹ ਸਰਕਾਰੀ ਕੁਆਟਰ ਵਿਚ ਰਹਿ ਰਿਹਾ ਸੀ। ਉਸਦੀ ਇੱਕ ਚਾਰ ਸਾਲ ਦੀ ਲੜਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਸਦੀ ਪਤਨੀ ਅਤੇ ਸਹੁਰੇ ਪਰਿਵਾਰ ਨੇ ਉਸਦਾ ਕਤਲ ਕੀਤਾ ਹੈ। ਉਨ੍ਹਾਂ ਨੇ ਕਤਲ ਦਾ ਮਾਮਲਾ ਦਰਜ ਕਰਨ ਲਈ ਅਤੇ ਮੁਲਜ਼ਮਾਂ ਖਿਲਾਫ ਸਖਤ ਤੋਂ ਸਖਤ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here