ਡਿਪਟੀ ਕਮਿਸ਼ਨਰ ਨੇ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰਨ ਦੇ ਮੰਤਵ ਤਹਿਤ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਫਾਜ਼ਿਲਕਾ, ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਫਾਜ਼ਿਲਕਾ ਸ਼ਹਿਰ ਦੀ ਸੁੰਦਰਤਾ *ਚ ਵਾਧਾ ਕਰਨ ਦੇ ਮੰਤਵ ਤਹਿਤ  ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ਵਿਖੇ ਬਣੇ ਅੰਡਰਬ੍ਰਿਜ ਅਤੇ ਓਵਰਬ੍ਰਿਜ ਦੀ ਦਿਖ ਨੂੰ ਹੋਰ ਬਿਹਤਰ ਬਣਾਉਣ ਲਈ ਕਾਰਵਾਈਆਂ ਅਮਲ ਵਿਚ ਲਿਆਂਦੀਆਂ ਜਾਣ।

Advertisements

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੁੰ ਕਿਹਾ ਕਿ ਅੰਡਰਬ੍ਰਿਜ ਵਿਖੇ ਸਾਫ—ਸਫਾਈ ਦੇ ਨਾਲ-ਨਾਲ ਸਮਾਜਿਕ ਸੁਨੇਹਿਆਂ ਨੁੰ ਦਰਸ਼ਾਉਂਦੀਆਂ ਪੇਟਿੰਗਾਂ ਕੀਤੀਆਂ ਜਾਣ ਤਾਂ ਜ਼ੋ ਜਿਥੇ ਆਉਣ ਜਾਣ ਵਾਲਿਆਂ ਨੂੰ ਦੇਖਣ ਨੂੰ ਵਧੀਆ ਲਗੇ ਅਤੇ ਨਾਲ-ਨਾਲ ਆਪਣੇ ਫਰਜਾਂ ਪ੍ਰਤੀ ਸਾਰੇ ਸੁਚੇਤ ਰਹਿਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਓਵਰਬ੍ਰਿਜ ਹੇਠਾਂ ਸਵੱਛਤਾ ਨੂੰ ਦਰਸ਼ਾਉਂਦੀਆਂ ਵੱਖ-ਵੱਖ ਕਲਾਕ੍ਰਿਤੀਆਂ ਬਣਾਈਆਂ ਜਾਣ ਅਤੇ ਸੜਕਾਂ *ਤੇ ਟਾਈਲਾਂ ਵੀ ਲਗਾਈਆਂ ਜਾਣ। ਉਨ੍ਹਾਂ ਕਿਹਾ ਕਿ ਫਲਾਈਓਵਰ ਹੇਠਾਂ ਕੋਈ ਵੀ ਨਜਾਇਜ ਕਬਜਾ ਨਾ ਕੀਤਾ ਜਾਵੇ ਤਾਂ ਜ਼ੋ ਆਲਾ-ਦੁਆਲਾ ਸਾਫ—ਸੁਥਰਾ ਨਜਰ ਆਵੇ। ਇਸ ਦੌਰਾਨ ਨਗਰ ਕੌਂਸਲ ਫਾਜਿਲਕਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਕਾਰਜਾਂ ਨੂੰ ਕਰਨ ਲਈ ਟੈਂਡਰ ਲਗਾਏ ਹੋਏ ਹਨ ਤੇ ਕਾਰਵਾਈ ਪ੍ਰਗਤੀ ਅਧੀਨ ਹੈ ਤੇ ਜਲਦ ਹੀ ਕਾਰਵਾਈ ਮੁਕੰਮਲ ਕਰਦਿਆਂ ਕਾਰਜਾਂ ਨੂੰ ਕਰ ਲਿਆ ਜਾਵੇਗਾ।
ਇਸ ਮੌਕੇ ਨਗਰ ਕੌਂਸਲ ਤੋਂ ਸੁਪਰਡੈਂਟ ਨਰੇਸ਼ ਖੇੜਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here