ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਹੋਈ ਟੱਕਰ, ਪਤਨੀ ਦੀ ਮੌਤ, ਪਿਓ-ਪੁੱਤ ਗੰਭੀਰ ਜ਼ਖ਼ਮੀ

ਮੋਗਾ (ਦ ਸਟੈਲਰ ਨਿਊਜ਼), ਪਲਕ। ਮੋਗਾ ਦੇ ਪਿੰਡ ਮਾਣੂੰਕੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਿੱਥੇ ਕਿ ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਆਪਸ ਵਿਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਔਰਤ ਦੀ ਮੌਤ ਹੋ ਗਈ ਅਤੇ ਪੁੱਤਰ ਅਤੇ ਪਤੀ ਜ਼ਖ਼ਮੀ ਹੋ ਗਏ। ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਸਾਡੇ ਕੋਲ ਹਾਦਸੇ ਦਾ ਮਾਮਲਾ ਆਇਆ ਹੈ।

Advertisements

ਜਿਸ ਵਿੱਚ ਪਿੰਡ ਮਾਣੂੰਕੇ ਗਿੱਲ ਨੇੜੇ ਮੋਟਰਸਾਈਕਲ ਅਤੇ ਬਲੈਰੋ ਗੱਡੀ ਦੀ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਵਿੱਚੋਂ ਗੁਰਮੇਲ ਕੌਰ ਦੀ ਮੌਤ ਹੋ ਗਈ। ਉਸ ਦੇ ਲੜਕੇ ਪ੍ਰਨੀਤ ਸਿੰਘ ਅਤੇ ਉਸ ਦੀ ਪਤੀ ਹਰਮੇਲ ਕੌਰ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਫਿਲਹਾਲ ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here