Saturday, October 31, 2026
Home International ਪੇਸ਼ਾਵਰ ‘ਚ ਅੱਤਵਾਦੀ ਹਮਲਾ, 6 ਮਜ਼ਦੂਰਾਂ ਦੀ ਹੋਈ ਮੌਤ

ਪੇਸ਼ਾਵਰ ‘ਚ ਅੱਤਵਾਦੀ ਹਮਲਾ, 6 ਮਜ਼ਦੂਰਾਂ ਦੀ ਹੋਈ ਮੌਤ

ਪੇਸ਼ਾਵਰ (ਦ ਸਟੈਲਰ ਨਿਊਜ਼), ਪਲਕ। ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਇਕ ਪੁਲਿਸ ਸਟੇਸ਼ਨ ਦੀ ਉਸਾਰੀ ਵਾਲੀ ਥਾਂ ਤੇ ਕਰੀਬ 6 ਮਜ਼ਦੂਰਾਂ ਨੂੰ ਗੋਲੀਆਂ ਮਾਰ ਕੇ ਮੌਤ ਤੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਇਹ ਘਟਨਾ ਦੱਖਣੀ ਵਜ਼ੀਰਿਸਤਾਨ ਦੇ ਵਾਨਾ ਕਬਾਇਲੀ ਜ਼ਿਲ੍ਹੇ ਵਿਚ ਵਾਪਰੀ। ਉਨ੍ਹਾਂ ਦੱਸਿਆ ਕਿ ਅਤਿਵਾਦੀਆਂ ਨੇ ਮਜ਼ਦੂਰਾਂ ਤੇ ਉਸ ਸਮੇਂ ਹਮਲਾ ਕੀਤਾ ਜਦੋਂ ਉਹ ਆਪਣੇ ਤੰਬੂਆਂ ਵਿੱਚ ਸਨ। ਦੱਖਣੀ ਵਜ਼ੀਰਿਸਤਾਨ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਫਰਮਾਨਉੱਲ੍ਹਾ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟੀ ਹੋਈ ਹੈ।

Advertisements

LEAVE A REPLY

Please enter your comment!
Please enter your name here