ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਨਿਰੀਖਣ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਅਤੇ ਸੈਸ਼ਨ ਜੱਜ -ਕਮ- ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਨੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨੀ ਅਰੋੜਾ ਦੇ ਨਾਲ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦਾ ਨਿਰੀਖਣ ਕੀਤਾ। ਦੌਰੇ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਜੇਲ੍ਹ ਸੁਪਰਡੈਂਟ, ਜੇਲ੍ਹਾਂ ਦੇ ਹੋਰ ਅਧਿਕਾਰੀਆਂ ਅਤੇ ਸਟਾਫ਼ ਨੂੰ ਹਦਾਇਤ ਕੀਤੀ ਗਈ ਕਿ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ।

Advertisements

ਇਨ੍ਹਾਂ ਦੌਰਿਆਂ ਦੌਰਾਨ ਸੀ.ਜੇ.ਐਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਮਾਨੀ ਅਰੋੜਾ ਵੱਲੋਂ ਕੇਂਦਰੀ ਜੇਲ੍ਹ, ਪਟਿਆਲਾ, ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਅਤੇ ਓਪਨ ਏਅਰ ਜੇਲ੍ਹ, ਨਾਭਾ ਦੇ ਜੇਲ੍ਹ ਕੈਦੀਆਂ ਨਾਲ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਗਏ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜੇਲ ਦੇ ਕੈਦੀਆਂ ਨੂੰ ਪਲੀਅ ਬਾਰਗੇਨਿੰਗ, ਮੁਫਤ ਕਾਨੂੰਨੀ ਸਹਾਇਤਾ ਅਤੇ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਹੱਕਦਾਰ ਵਿਅਕਤੀਆਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਮਾਨੀ ਅਰੋੜਾ ਨੇ ਦੱਸਿਆ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਲਈ ਫੁਲਕਾਰੀ, ਸਿਲਾਈ ਅਤੇ ਕੰਪਿਊਟਰ ਸਿਖਲਾਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਵਿੱਚ ਕੈਦੀਆਂ ਲਈ ਮੈਡੀਟੇਸ਼ਨ/ਯੋਗਾ ਕੈਂਪ ਅਤੇ ਮੈਡੀਕਲ ਕੈਂਪ ਵੀ ਲਗਾਏ ਜਾਂਦੇ ਹਨ।

LEAVE A REPLY

Please enter your comment!
Please enter your name here