ਦਾਰਾਪੁਰ ਦੇ ਨਜ਼ਦੀਕ ਮੋਟਰਸਾਈਕਲ ਦਰਖ਼ਤ ਵਿੱਚ ਵਜਣ ਨਾਲ ਨੌਜਵਾਨ ਦੀ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਦੇ ਥਾਣਾ ਗੜ੍ਹਦੀਵਾਲਾ-ਦਾਰਾਪੁਰ ਲਿੰਕ ਰੋਡ ਤੇ ਇੱਕ ਦਰਦਨਾਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿੱਥੇ ਕਿ ਮੋਟਰਸਾਈਕਲ ਆਪਣਾ ਕੰਟਰੋਲ ਗੁਆ ਤੇ ਦਰਖ਼ਤ ਨਾਲ ਜਾ ਟਕਰਾਇਆ। ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰੁਪਿੰਦਰ ਸਿੰਘ ਉਰਫ਼ ਰੋਮੀ ਵਾਸੀ ਦੜੀਆ ਟਾਂਡਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਰੋਮੀ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਮੋਟਰਸਾਈਕਲ ਤੇ ਟਾਂਡਾ ਥਾਣੇ ਗਿਆ ਸੀ।

Advertisements

ਜਦੋਂ ਉਹ ਗੜ੍ਹਦੀਵਾਲਾ ਤੋਂ ਆਪਣੇ ਪਿੰਡ ਜਾ ਰਿਹਾ ਸੀ ਤਾਂ ਅਚਾਨਕ ਦਾਰਪੁਰ ਨੇੜੇ ਮੋਟਰਸਾਈਕਲ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਉਸ ਦਾ ਮੋਟਰਸਾਈਕਲ ਦਰੱਖਤ ਨਾਲ ਟਕਰਾ ਗਿਆ। ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਮੌਕੇ ਤੇ ਪਹੁੰਚੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here