ਪੰਚਾਇਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਅਤੇ ਪ੍ਰਕਾਸ਼ਨਾ ਦਾ ਅਮਲ ਸ਼ੁਰੂ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਰਾਜ ਚੋਣ ਕਮਿਸ਼ਨ ਵੱਲੋਂ ਸਾਲ 2024 ਵਿੱਚ ਹੋਣ ਵਾਲੀਆਂ ਪੰਚਾਇਤੀ ਚੋਣਾਂ-2024 ਨੂੰ ਲੈ ਕੇ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਅਤੇ ਪ੍ਰਕਾਸ਼ਨਾ ਮਿੱਥੇ ਸਮੇਂ ਵਿੱਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ ਤਾਂ ਜੋ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੋ ਸਕਣ।

Advertisements
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ , ਪਬਲੀਕੇਸ਼ਨ, ਦਾਅਵੇ ਅਤੇ ਇਦਰਾਜ ਪ੍ਰਾਪਤ ਕਰਨ ਦੇ ਦਾਅਵੇ ਅਤੇ ਇਦਰਾਜਾਂ ਦਾ ਸਮਾਧਾਨ ਕਰਨ ਉਪਰੰਤ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰਨ ਦੀ ਸਮਾਂ ਸਾਰਨੀ ਜਾਰੀ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਵੋਟਰ ਸੂਚੀਆਂ ਸਬੰਧੀ ਜਨਤਾ ਦੇ ਦਾਅਵੇ/ਇਦਰਾਜ 29 ਦਸੰਬਰ 2023 ਤੱਕ ਪ੍ਰਾਪਤ ਕੀਤੇ ਜਾਣਗੇ ਅਤੇ ਪ੍ਰਾਪਤ ਕੀਤੇ ਦਾਅਵਿਆਂ/ਇਦਰਾਜਾਂ ਦਾ ਨਿਪਟਾਰਾ 5 ਜਨਵਰੀ 2024 ਨੂੰ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 7 ਜਨਵਰੀ 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਦਾਅਵੇ/ਇਦਰਾਜ ਸਬੰਧਤ ਦਫ਼ਤਰ ਉਪ ਮੰਡਲ ਮੈਜਿਸਟਰੇਟ ਵਿਖੇ ਖੁਦ ਨਿੱਜੀ ਤੌਰ ਤੇ ਪੇਸ਼ ਹੋ ਕੇ ਦਿੱਤੇ ਜਾ ਸਕਦੇ ਹਨ । ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਇਸ ਕੰਮ ਨੂੰ ਪੂਰੀ ਪਾਰਦਰਸ਼ਿਤਾ ਅਤੇ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਨ੍ਹਾਂ ਦੀ ਵੋਟ ਨਹੀਂ ਬਣੀ ਉਹ ਆਪਣੀ ਵੋਟ ਜ਼ਰੂਰ ਬਣਵਾਉਣ।

LEAVE A REPLY

Please enter your comment!
Please enter your name here