ਕਾਰ ਦੀ ਡਿਵਾਈਡਰ ਨਾਲ ਟੱਕਰ ਹੋਣ ਕਾਰਨ, 2 ਦੀ ਮੌਤ, 2 ਗੰਭੀਰ ਜ਼ਖਮੀ

ਬਠਿੰਡਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਬਠਿੰਡਾ ਦੇ ਮਾਲ ਰੋਡ ਤੇ ਕਾਰ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 2 ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ 4 ਲੋਕ ਸਵਾਰ ਸਨ ਜਿਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਹੈ ਤੇ ਦੋ ਗੰਭੀਰ ਤਰ੍ਹਾਂ ਨਾਲ ਜ਼ਖਮੀ ਹੋ ਗਏ ਹਨ।

Advertisements

ਜਾਣਕਾਰੀ ਮੁਤਾਬਕ ਕਾਰ ਵਿਚ ਸਵਾਰ ਚਾਰੇ ਨੌਜਵਾਨ ਐੱਮਬੀਬੀਐੱਸ ਦੇ ਵਿਦਿਆਰਥੀ ਹਨ, ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਾਰ ਦੇ ਪਰਖੱਡੇ ਉੱਡ ਗਏ। ਜ਼ਖਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here