22 ਸਾਲਾ ਨੌਜਵਾਨ ਦੀ ਕੈਨੇਡਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਨਵੀ ਦਿੱਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬੀ ਨੌਜਵਾਨ ਦੀ ਕੈਨੇਡਾ ਦੇ ਕੈਲੇਡਨ ਬਰੈਂਪਟਨ ਦੇ ਬਾਰਡਰ ਨੇੜੇ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਸਿੰਘ ਸਿੱਧੂ ਉਮਰ 22 ਸਾਲਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਬਰੰਪਟਨ ਦੇ ਨਾਲ ਲੱਗਦੇ ਸ਼ਹਿਰ ਕੈਲੇਡਨ ਵਿਚ ਰਹਿ ਰਿਹਾ ਸੀ।

Advertisements

ਉਸਦੀ ਟੱਕਰ ਇਕ ਐਕਿਊਰਾ ਕਾਰ ਨਾਲ ਹੋ ਗਈ, ਟੱਕਰ ਇੰਨੀ ਭਿਆਨਕ ਸੀ ਕਿ ਦਿਲਪ੍ਰੀਤ ਦੀ ਮੌਕੇ ਤੇ ਹੀ ਮੌਤ ਹੋ ਗਈ। ਦਿਲਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here