ਹੁਸ਼ਿਆਰਪੁਰ ਜੇਲ੍ਹ ਵਿੱਚ ਕੈਂਦੀਆਂ ਦੀ ਮੌਤ ਦਾ ਮਾਮਲਾ: ਜੇਲ੍ਹ ਸੁਪਰਡੈਂਟ ਮੁਅੱਤਲ, 7 ਕਰਮਚਾਰੀਆਂ ਤੇ ਮਾਮਲਾ ਦਰਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਬੀਤੇ ਦਿਨੀਂ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਖੁਲਾਸਾ ਹੋਇਆ ਹੈ ਕਿ ਕੈਦੀਆਂ ਦੀ ਜੇਲ੍ਹ ਵਿੱਚ ਕੁੱਟਮਾਰ ਕੀਤੀ ਜਾਂਦੀ ਸੀ, ਜਿਸ ਕਾਰਨ ਦੋਵਾਂ ਨੇ ਖੁਦਕੁਸ਼ੀ ਕੀਤੀ। ਜਿਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੇ ਪੰਜਾਬ ਜੇਲ ਵਿਭਾਗ ਨੇ ਕੈਦੀਆਂ ਦੀ ਕੁੱਟਮਾਰ ਦੇ ਮਾਮਲੇ ਵਿੱਚ ਕੇਂਦਰੀ ਜੇਲ੍ਹ ਸੁਪਰਡੈਂਟ ਜੁਗਿੰਦਰਪਾਲ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ ਅਤੇ 7 ਜੇਲ ਕਰਮਚਾਰੀਆਂ ਖਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ।

Advertisements

ਜ਼ਿਕਰਯੋਗ ਹੈ ਕਿ ਜੇਲ੍ਹ ਵਿੱਚ ਬੰਦ ਹਰਿੰਦਰਪਾਲ ਸਿੰਘ ਉਰਫ਼ ਰਿੰਦਾ ਨੇ ਆਪਣੇ ਵਕੀਲ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾਈ ਸੀ ਅਤੇ ਉਸ ਨੇ ਆਰੋਪ ਲਗਾਇਆ ਸੀ ਕਿ 31 ਅਕਤੂਬਰ ਨੂੰ ਜੇਲ੍ਹ ਅਧਿਕਾਰੀਆਂ ਤੇ ਵਾਰਡਰਾਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਦੋ ਦਿਨ ਲਈ ਉਸ ਨੂੰ ਵੱਖਰੀ ਬੈਰਕ ਵਿੱਚ ਬੰਦ ਕਰ ਦਿੱਤਾ ਗਿਆ ਸੀ। ਉਸ ਨੇ ਆਰੋਪ ਲਗਾਇਆ ਕਿ ਗ਼ੈਰਕਾਨੂੰਨੀ ਕੰਮ ਕਰਵਾਉਣ ਲਈ ਉਸ ਨਾਲ ਕੁੱਟਮਾਰ ਕੀਤੀ ਗਈ ਸੀ। ਕੇਸ ਦੀ ਜਾਂਚ ਡੀਆਈਜੀ ਪੱਧਰ ਦੇ ਅਧਿਕਾਰੀ ਨੂੰ ਸੌਂਪੀ ਗਈ। ਜਿਸ ਨੇ ਰਿਪੋਰਟ ਵਿੱਚ ਕੁੱਟਮਾਰ ਦੇ ਆਰੋਪਾਂ ਨੂੰ ਨਕਾਰਦੇ ਹੋਏ ਦੱਸਿਆ ਕਿ ਇਹ ਮਾਮੂਲੀ ਜਿਹੀ ਘਟਨਾ ਸੀ।

ਇਸ ਰਿਪੋਰਟ ਦੇ ਆਧਾਰ ਤੇ ਏਡੀਜੀਪੀ ਨੇ ਅਦਾਲਤ ਨੂੰ ਹਲਫ਼ੀਆ ਬਿਆਨ ਦਿੱਤਾ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਉਧਰ ਕੈਦੀ ਦੇ ਵਕੀਲ ਨੇ ਜਦੋਂ ਜੇਲ੍ਹ ਦੇ ਸੀਸੀਟੀਵੀ ਕੈਮਰਿਆਂ ਦੀ ਵੀਡੀਓ ਅਦਾਲਤ ਨੂੰ ਦਿਖਾਈ ਤਾਂ ਕੁੱਟਮਾਰ ਦੀ ਪੁਸ਼ਟੀ ਹੋ ਗਈ। ਵੀਡੀਓ ਵਿੱਚ ਦੇਖਿਆ ਗਿਆ ਕਿ ਰਿੰਦਾ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਾ ਰਹੀ ਸੀ। ਅਦਾਲਤ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਜਿੱਥੇ ਏਡੀਜੀਪੀ ਨੂੰ ਤਲਬ ਕਰ ਲਿਆ ਹੈ ਉੱਥੇ ਹੀ ਇਸ ਕੇਸ ਦੀ ਜਾਂਚ ਦੁਬਾਰਾ ਕਰਵਾਉਣ ਦੇ ਹੁਕਮ ਦਿੱਤੇ।

LEAVE A REPLY

Please enter your comment!
Please enter your name here