Sunday, October 18, 2026
Home Latest 30 ਸਾਲਾ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

30 ਸਾਲਾ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹਰਿਆਣਾ ਦੇ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕ ਦੀ ਪਹਿਚਾਣ ਨਿਤਿਨ ਉਮਰ 30 ਸਾਲਾ ਵਾਸੀ ਪਿੰਡ ਕੋਹੜ ਕਰਨਾਲ, ਹਰਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਡੇਢ ਸਾਲ ਪਹਿਲਾਂ ਵਰਕ ਪਰਮਿਟ ਤੇ ਵਿਦੇਸ਼ ਗਿਆ ਸੀ, ਤੇ ਕੰਪਨੀ ਦਾ ਡਾਇਰੈਕਟਰ ਬਣਨ ਵਾਲਾ ਸੀ, ਤੇ ਉਹ ਇਸ ਸਮੇਂ ਕੰਪਨੀ ਵਿਚ ਮੈਨੇਜਰ ਦੇ ਅਹੁਦੇ ਤੇ ਕੰਮ ਕਰਦਾ ਸੀ।

Advertisements

ਜਾਣਕਾਰੀ ਮੁਤਾਬਕ ਨਿਤਿਨ ਦੀ ਗੱਡੀ ਟੈਕਸਾਸ ਸ਼ਹਿਰ ਵਿਚ ਦਰੱਖਤ ਨਾਲ ਟਕਰਾਉਣ ਦੇ ਬਾਅਦ ਪਲਟ ਗਈ, ਜਿਸ ਕਾਰਨ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਨਿਤਿਨ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here