ਮੋਟਰਸਾਈਕਲ ਤੇ ਟਰੱਕ ਦੀ ਹੋਈ ਟੱਕਰ, 3 ਨੌਜਵਾਨਾਂ ਦੀ ਮੌਤ

ਸਮਾਣਾ (ਦ ਸਟੈਲਰ ਨਿਊਜ਼), ਪਲਕ। ਸਮਾਣਾ ਵਿਚ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਜਿੱਥੇ ਕਿ ਪਿੰਡ ਢੈਂਠਲ ਨਜ਼ਦੀਕ ਇੱਕ ਮੋਟਰਸਾਈਕਲ ਤੇ ਟਰੱਕ ਦੀ ਜ਼ਬਰਦਸਤ ਟੱਕਰ  ਹੋ ਗਈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

Advertisements

ਮ੍ਰਿਤਕਾਂ ਦੀ ਪਹਿਚਾਣ ਜਸਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸੁਖਚੈਨ ਸਿੰਘ ਵਜੋਂ ਹੋਈ ਹੈ। ਜਦਕਿ ਨਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਫਰਾਰ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here