ਸ੍ਰੀ ਫਤਿਹਗੜ੍ਹ ਸਾਹਿਬ (ਦ ਸਟੈਲਰ ਨਿਊਜ਼), ਪਲਕ। ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਪੰਜਾਬ ਸਰਕਾਰ ਨੇ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਹ ਐਲਾਨ ਸ਼ਹੀਦੀ ਸਭਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤਾ ਗਿਆ ਹੈ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦੇ ਦਾਇਰੇ ਵਿੱਚ ਹੋਟਲਾਂ ਵਿਚ ਸ਼ਰਾਬ ਨਹੀਂ ਵਰਤੀ ਜਾਵੇਗੀ ਅਤੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਨ੍ਹਾਂ ਹੁਕਮਾਂ ਮੁਤਾਬਕ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਹੁਕਮ ਜਾਰੀ ਕਰ ਦਿੱਤੇ ਹਨ ਅਤੇ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ਼ਹੀਦੀ ਸਭਾ ਨੂੰ ਮੱਦੇਨਜ਼ਰ ਰੱਖਦੇ ਹੋਏ 3 ਦਿਨ ਸ਼ਰਾਬ ਦੇ ਠੇਕੇ ਰਹਿਣਗੇ ਬੰਦ
Advertisements