ਅਤਿਵਾਦੀ ਅਬਦੁੱਲਾ ਸ਼ਾਹੀਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

ਪਾਕਿਸਤਾਨ (ਦ ਸਟੈਲਰ ਨਿਊਜ਼), ਪਲਕ। ਪਾਕਿਸਤਾਨ ਵਿੱਚ ਪਿਛਲੇ ਕੁੱਝ ਮਹੀਨਿਆਂ ਤੋਂ ਅੱਤਵਾਦੀਆਂ ਦੀ ਮੌਤ ਹੋਣ ਜਾਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਪਾਕਿਸਤਾਨ ਵਿੱਚ ਮਸ਼ਹੂਰ ਅਬਦੁੱਲਾ ਸ਼ਾਹੀਨ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰ ਦੇਣ ਕਾਰਨ ਉਸਦੀ ਮੌਤ ਹੋ ਗਈ। ਅਬਦੁੱਲਾ ਸ਼ਾਹੀਨ ਪਾਕਿਸਤਾਨ ਵਿੱਚ “ਜੇਹਾਦੀ ਗੁਰੂ” ਵਜੋਂ ਮਸ਼ਹੂਰ ਸੀ। ਕਿਸੇ ਵੀ ਹਮਲਾਵਰ ਜਾਂ ਕਤਲ ਲਈ ਜ਼ਿੰਮੇਵਾਰ ਵਿਅਕਤੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਨਹੀਂ ਹੋਈ ਹੈ।

Advertisements

ਇਸ ਸਾਲ ਫਰਵਰੀ ਤੋਂ ਲੈ ਕੇ ਹੁਣ ਤੱਕ ਪਾਕਿਸਤਾਨ ਵਿੱਚ 13 ਅਤਿਵਾਦੀਆਂ ਦੀ ਭੇਤਭਰੇ ਹਾਲਾਤਾਂ ਵਿੱਚ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਸਾਰੇ ਭਾਰਤ ਦੀ ਮੋਸਟ ਵਾਂਟੇਡ ਦੀ ਸੂਚੀ ਵਿੱਚ ਸ਼ਾਮਲ ਸਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਕਤਲ ਮੋਟਰਸਾਈਕਲ ਸਵਾਰ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਕੀਤੇ ਗਏ ਹਨ।  ਪਾਕਿਸਤਾਨੀ ਏਜੰਸੀ ਆਈ.ਐੱਸ.ਆਈ ਨੇ ਇਨ੍ਹਾਂ ਹਮਲਿਆਂ ਲਈ ਭਾਰਤ ਦੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ ਨੂੰ ਜ਼ਿੰਮੇਵਾਰ ਠਹਿਰਾਇਆ ਹੈ ਪਰ 3 ਦਸੰਬਰ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਦੀਨ ਬਾਗਚੀ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਪਾਕਿਸਤਾਨ ਵਿੱਚ ਹੋ ਰਹੇ ਹਮਲਿਆਂ ਲਈ ਭਾਰਤ ਜ਼ਿੰਮੇਵਾਰ ਨਹੀਂ ਹੈ। 

LEAVE A REPLY

Please enter your comment!
Please enter your name here