Friday, October 23, 2026
Home Punjab ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਿਸ਼ੋਰ ਸਿੱਖਿਆ ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਕਿਸ਼ੋਰ ਸਿੱਖਿਆ ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ

ਫਾਜ਼ਿਲਕਾ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਡਾ.ਸੁਖਵੀਰ ਸਿੰਘ ਬੱਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ ਸਿੱਖਿਆ) ਪੰਕਜ ਕੁਮਾਰ ਅੰਗੀ ਦੀ ਯੋਗ ਅਗਵਾਈ ਵਿੱਚ ਕਿਸ਼ੋਰ ਸਿੱਖਿਆ ਸਬੰਧੀ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੰਕਜ ਅੰਗੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਲਗਭਗ 450 ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਉਨ੍ਹਾਂ ਨੇ ਦੱਸਿਆ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਵਿੱਚ ਕਿਸ਼ੋਰ ਅਵਸਥਾ ਵਿਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਜਾਣੂ ਕਰਵਾਉਣ ਲਈ ਚਾਰ ਰਿਸੋਰਸ ਪਰਸਨਾਂ ਡਾਕਟਰ ਪਿਕਾਕਸ਼ੀ ਅਰੋੜਾ, ਅਜੇ ਖੋਸਲਾ, ਰੁਪਿੰਦਰ ਕੌਰ ਅੰਗਰੇਜ਼ੀ ਅਧਿਆਪਕਾ ਅਤੇ ਨਰੇਸ਼ ਕੁਮਾਰ ਡੀ.ਐਮ. ਸਾਇੰਸ ਦੀ ਮਦਦ ਲਈ ਗਈ।

ਇਹਨਾਂ ਰਿਸੋਰਸ ਪਰਸਨਾਂ ਵੱਲੋਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਉਹ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਸ ਉਮਰ ਵਿਚ ਆਉਣ ਵਾਲੀਆਂ ਤਬਦੀਲੀਆਂ ਬਾਰੇ ਅਗਾਂਊ ਜਾਣਕਾਰੀ ਦੇਣ ਤਾਂ ਜੋ ਵਿਦਿਆਰਥੀ ਇਸ ਸਥਿਤੀ ਨੂੰ ਵਧੀਆ ਢੰਗ ਨਾਲ ਨਜਿੱਠ ਸਕਣ। ਉਹਨਾਂ ਦੱਸਿਆ ਕਿ ਕਿਸ਼ੋਰ ਅਵਸਥਾ ਵਿੱਚ ਕਈ ਪ੍ਰਕਾਰ ਦੀਆਂ ਸਰੀਰਕ ਅਤੇ ਮਾਨਸਿਕ ਤਬਦੀਲੀਆਂ ਆਉਣਾ ਸੁਭਾਵਿਕ ਹੁੰਦਾ ਹੈ ਅਤੇ ਕਿਸੇ ਪ੍ਰਕਾਰ ਦੇ ਡਰ ਦੀ ਲੋੜ ਨਹੀਂ ਹੁੰਦੀ।

ਇਸ ਤੋਂ ਅੱਗੇ ਪੰਕਜ ਕੁਮਾਰ ਅੰਗੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਆਪਣੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਵਿੱਚ ਇਹ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨਗੇ। ਇਸ ਪ੍ਰੋਗਰਾਮ ਨੂੰ ਵਧੀਆ ਤਰੀਕੇ ਨਾਲ ਨੇਪਰੇ ਚੜਾਉਣ ਲਈ ਸਤਿੰਦਰ ਬਤਰਾ, ਅੰਕੁਰ ਸ਼ਰਮਾ, ਰੌਕਸੀ ਫੁਟੇਲਾ, ਗੁਰਛਿੰਦਰ ਪਾਲ ਸਿੰਘ, ਸਤਿੰਦਰ ਸਚਦੇਵਾ ਵੱਲੋਂ ਅਹਿਮ ਯੋਗਦਾਨ ਦਿੱਤਾ ਗਿਆ। ਸਟੇਜ ਸੰਚਾਲਨ ਦੀ ਭੂਮਿਕਾ ਸੁਰਿੰਦਰ ਕੰਬੋਜ ਵੱਲੋਂ ਵਧੀਆ ਢੰਗ ਨਾਲ ਨਿਭਾਈ ਗਈ। ਰਜਿਸਟ੍ਰੇਸ਼ਨ ਦਾ ਕੰਮ ਅਰਸ਼ਦੀਪ ਸਿੰਘ, ਕਰਨ ਕੌਸ਼ਿਕ ਅਤੇ ਰਾਜੇਸ਼ ਕੁਮਾਰ ਵੱਲੋਂ ਪੂਰਾ ਕੀਤਾ ਗਿਆ। ਇਸ ਮੌਕੇ ਸਾਰੇ ਬੀ.ਐਨ.ਓਜ਼ ਅਤੇ ਡੀ.ਐਸ.ਐਮ. ਪ੍ਰਦੀਪ ਕੁਮਾਰ ਮੌਜੂਦ ਸਨ।

LEAVE A REPLY

Please enter your comment!
Please enter your name here