ਅਕਾਲ ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

ਬਠਿੰਡਾ (ਦ ਸਟੈਲਰ ਨਿਊਜ਼), ਪਲਕ। ਬਠਿੰਡਾ ਦੇ ਤਲਵੰਡੀ ਸਾਬੋ ਦੀ ਅਕਾਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਭੇਤਭਰੇ ਹਲਾਤਾਂ ਵਿੱਚ ਵਿਦਿਆਰਥਣ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਵਿਦਿਆਰਥਣ ਨੇ ਅਕਾਲ ਯੂਨੀਵਰਸਿਟੀ ਦੇ ਹੋਸਟਲ ਵਿੱਚ ਪੱਖੇ ਨਾਲ ਲਟਕ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।

Advertisements

ਮ੍ਰਿਤਕਾਂ ਵਿਦਿਆਰਥਣ ਦੀ ਪਹਿਚਾਣ ਖੁਸ਼ੀ ਵਾਸੀ ਸਿਰਸਾ ਜ਼ਿਲ੍ਹੇ ਦੇ ਡਿੰਗ ਮੰਡੀ ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਪੋਸਟਮਾਰਟਮ ਲਈ ਰਖਵਾਇਆ ਹੈ। ਫਿਲਹਾਲ ਪੁਲਿਸ ਮ੍ਰਿਤਕਾਂ ਦੇ ਸਾਥੀਆਂ ਪਾਸੋਂ ਪੁੱਛਗਿੱਛ ਕਰ ਰਹੀ ਹੈ।

LEAVE A REPLY

Please enter your comment!
Please enter your name here