ਐੱਸਟੀਐੱਫ ਦੀ ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਨਸ਼ੇ ਦੇ ਤਿੰਨ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਵਿੱਚ ਨਸ਼ੇ ਦੇ ਦੋਸ਼ੀਆਂ ਦੀ ਭਾਲ ਵਿੱਚ ਜਲੰਧਰ ਤੋਂ ਆਈ ਐੱਸਟੀਐੱਫ ਦੀ ਟੀਮ ਨੇ ਅੰਮ੍ਰਿਤਸਰ ਵਿੱਚ ਛਾਪਾ ਮਾਰ ਕੇ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।ਮੁਲਜ਼ਮਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ, ਗਗਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਵਾਸੀ ਅੰਮ੍ਰਿਤਸਰ ਵਜੋ ਹੋਈ ਹੈ।

Advertisements

ਜਾਣਕਾਰੀ ਦਿੰਦਿਆ ਐੱਸਟੀਐੱਫ ਜਲੰਧਰ ਦੇ ਡੀਐੱਸਪੀ ਯੋਗੇਸ਼ ਕੁਮਾਰ ਨੇ ਦੱਸਿਆ ਕਿ ਏਐੱਸਆਈ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਜਲੰਧਰ ਐੱਸਟੀਐੱਫ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਤਿੰਨ ਤਸਕਰ ਅੰਮ੍ਰਿਤਸਰ ਵਿੱਚ ਵੱਡੇ ਪੱਧਰ ਤੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ ਅਤੇ ਉਹ ਤਿੰਨੋਂ ਮੁਲਜ਼ਮ ਆਪਣੀ ਸਵਿਫ਼ਟ ਕਾਰ ਵਿੱਚ ਹੈਰੋਇਨ ਦੀ ਖੇਪ ਲੈ ਕੇ ਉਸਦੀ ਸਪਲਾਈ ਕਰਨ ਜਾ ਰਹੇ ਹਨ।

ਜਿਸਤੋਂ ਬਾਅਦ ਪੁਲਿਸ ਨੇ ਅੰਮ੍ਰਿਤਸਰ ਦੇ ਚੱਬਾ ਮੋੜ ਵਿਖੇ ਨਾਕਾ ਲਗਾਇਆ ਅਤੇ ਉਹਨਾਂ ਕੋਲੋ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਗਈ।ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਜਾਰੀ ਕਰ ਦਿੱਤੀ ਹੈ।

LEAVE A REPLY

Please enter your comment!
Please enter your name here