Tuesday, October 27, 2026
Home Chandigarh ਸਕੂਟਰੀ ਸਵਾਰ ਪਤੀ ਪਤਨੀ ਨੂੰ ਤੇਜ਼ ਰਫਤਾਰ ਟਿੱਪਰ ਨੇ ਮਾਰੀ ਟੱਕਰ, ਮੌਤ

ਸਕੂਟਰੀ ਸਵਾਰ ਪਤੀ ਪਤਨੀ ਨੂੰ ਤੇਜ਼ ਰਫਤਾਰ ਟਿੱਪਰ ਨੇ ਮਾਰੀ ਟੱਕਰ, ਮੌਤ

ਮੋਹਾਲੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੋਹਾਲੀ ਵਿੱਚ ਟਿੱਪਰ ਦੀ ਲਪੇਟ ਵਿੱਚ ਆਉਣ ਨਾਲ ਸਕੂਟਰੀ ਸਵਾਰ ਪਤੀ ਪਤਨੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕਾ ਦੀ ਪਹਿਚਾਣ ਰਜਨੀਸ਼ ਕੁਮਾਰ ਤੇ ਉਸਦੀ ਪਤਨੀ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਟਰੀ ਤੇ ਸਵਾਰ ਹੋ ਕੇ ਉਹ ਦੋਵੇ ਕੋਈ ਕੰਮ ਜਾ ਰਹੇ ਸਨ ਤਾਂ ਪਿੱਛੋ ਤੋਂ ਆ ਰਹੇ ਤੇਜ਼ ਰਫਤਾਰ ਟਿੱਪਰ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ, ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ ਸਕੂਟਰੀ ਪੂਰੇ ਟਿੱਪਰ ਦੇ ਨੀਚੇ ਹੀ ਆ ਗਈ ਤੇ ਉਹਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

Advertisements

ਹਾਦਸੇ ਤੋ ਬਾਅਦ ਟਿੱਪਰ ਡਰਾਇਵਰ ਗੱਡੀ ਛੱਡ ਕੇ ਫਰਾਰ ਹੋ ਗਿਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here