ਸੰਘਣੀ ਧੁੰਦ ਕਾਰਨ ਬੱਸ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, 35 ਲੋਕ ਜ਼ਖਮੀ, 4 ਦੀ ਹਾਲਤ ਗੰਭੀਰ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਵਿੱਚ ਬੱਸ ਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ 35 ਲੋਕ ਜ਼ਖਮੀ, ਚਾਰਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੰਘਣੀ ਧੁੰਦ ਦੌਰਾਨ ਜੰਮੂ ਕਸ਼ਮੀਰ ਰਾਜਸਥਾਨ ਨੈਸ਼ਨਲ ਹਾਈਵੇਅ ਤੇ ਸਥਿਤ ਪਿੰਡ ਠੱਠੀਆਂ ਮਹਾਨਤਾ ਕੋਲ ਇੱਕ ਟਰੱਕ ਸੜਕ ਕਿਨਾਰੇ ਰੁiਕਆ ਹੋਈਆਂ ਸੀ। ਇਸੇ ਦੌਰਾਨ ਨਿਊ ਦੀਪ ਬੱਸ ਟਰਾਂਸਪੋਰਟ ਕੰਪਨੀ ਦੀ ਇਕ ਬੱਸ ਅੰਮ੍ਰਿਤਸਰ ਤੋਂ ਬਠਿੰਡਾ ਜਾ ਰਹੀ ਸੀ।

Advertisements

ਬੱਸ ਵਿੱਚ ਕਰੀਬ 40 ਲੋਕ ਸਵਾਰ ਸਨ। ਧੁੰਦ ਕਾਰਨ ਬੱਸ ਚਾਲਕ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਨਹੀਂ ਦੇਖ ਸਕਿਆ, ਜਿਸ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਇਸ ਟੱਕਰ ਵਿੱਚ 35 ਲੋਕ ਜ਼ਖਮੀ ਹੋ ਗਏ ਅਤੇ 4 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਸੂਚਨਾ ਮਿਲਣ ਤੇ ਪੁਲਿਸ ਨੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ।

LEAVE A REPLY

Please enter your comment!
Please enter your name here