ਦੇਰ ਰਾਤ ਗਸ਼ਤ ਕਰ ਰਹੇ 2 ਪੁਲਿਸ ਮੁਲਾਜ਼ਮਾਂ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲਿਆ, ਮੌਤ

ਡੇਰਾਬੱਸੀ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਡੇਰਾਬੱਸੀ ਵਿੱਚ ਦੇਰ ਰਾਤ ਸੜਕ ਹਾਦਸੇ ਦੌਰਾਨ ਦੋ ਪੁਲਿਸ ਮੁਲਾਜ਼ਮਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਮ੍ਰਿਤਕਾਂ ਦੀ ਪਹਿਚਾਣ ਹਰੀ ਸਿੰਘ ਉਮਰ 53 ਸਾਲਾ ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਬਰਵਾਲਾ ਰੋਡ ਤੇ ਇੱਕ ਤੇਜ਼ ਰਫਤਾਰ ਟਰੱਕ ਨੇ ਗਲਤ ਦਿਸ਼ਾ ਵਿੱਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਕੁਚਲ ਦਿੱਤਾ, ਦੋਵੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਜਾਣਕਾਰੀ ਮੁਤਾਬਕ ਸੂਤਰਾਂ ਨੇ ਦੱਸਿਆ ਟਰੱਕ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ ਤੇ ਕਾਰ ਚਾਲਕ ਉਸਦਾ ਪਿੱਛਾ ਕਰ ਰਿਹਾ ਸੀ।

Advertisements

ਜਦੋਂ ਟਰੱਕ ਚਾਲਕ ਨੇ ਉਲਟ ਦਿਸ਼ਾ ਵਿੱਚ ਤੇਜ਼ ਰਫ਼ਤਾਰ ਨਾਲ ਕੈਂਟਰ ਭਜਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਸਾਹਮਣੇ ਤੋਂ ਗਸ਼ਤ ਤੇ ਆ ਰਹੇ ਪੁਲਿਸ ਮੁਲਾਜ਼ਮਾਂ ਦੀ ਬਾਈਕ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਇਸਤੋਂ ਬਾਅਦ ਟਰੱਕ ਚਾਲਕ ਚੰਡੀਗੜ੍ਹ ਵੱਲ ਭੱਜ ਗਿਆ। ਹਾਦਸੇ ਤੋਂ ਬਾਅਦ ਟਰੱਕ ਦੇ ਪਿੱਛੇ ਆ ਰਹੇ ਕਾਰ ਚਾਲਕ ਨੇ ਉੱਥੇ ਰੁੱਕ ਕੇ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਤੋਂ ਬਾਅਦ ਮੌਕੇ ਤੇ ਪੁੱਜੀ ਪੁਲਿਸ ਨੇ ਉਹਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਨਾ ਦਿੱਤੀ ਚੰਡੀਗੜ੍ਹ ਪੁਲਿਸ ਨੇ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

LEAVE A REPLY

Please enter your comment!
Please enter your name here