ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੋਨ ਵੱਲੋਂ ਕਾਲਜ ਵਰਗ ਦੇ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੋਨ ਹੁਸ਼ਿਆਰਪੁਰ ਦੇ ਜਨਰਲ ਸਕੱਤਰ ਜਗਜੀਤ ਸਿੰਘ ਗਣੇਸ਼ਪੁਰ, ਪ੍ਰਧਾਨ ਨਵਪ੍ਰੀਤ ਸਿੰਘ ਅਤੇ ਵਧੀਕ ਸਕੱਤਰ ਡਾ. ਅਰਬਿੰਦ ਸਿੰਘ ਧੂਤ ਜੀ ਨੇ ਇਕ ਸਾਝੀ ਜਾਣਕਾਰੀ ਦਿੰਦੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਇਸ ਸਾਲ ਨਵੰਬਰ ਮਹੀਨੇ ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਕਾਲਜ ਵਰਗ ਵਿੱਚ ਤਕਰੀਬਨ 410 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਜਿਸ ਵਿੱਚੋਂ ਦਸ਼ਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖਸ਼ ਮੁਕੇਰੀਆਂ ਦੀ ਵਿਦਿਅਰਥਣ ਮੁਸਕਾਨ ਨੇ ਪਹਿਲਾਂ, ਗੁਰੂ ਤੇਗ ਬਹਾਦਰ ਕਾਲਜ ਦਸੂਹਾ ਦੀਆਂ ਵਿਦਿਆਰਥਣਾਂ ਰਣਦੀਪ ਕੌਰ, ਜੈਸਮੀਨ ਸੈਣੀ ਅਤੇ ਪਾਹਲਪ੍ਰੀਤ ਕੌਰ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਿਲ ਕੀਤਾ ਜਦ ਕਿ ਖਾਲਸਾ ਕਾਲਜ ਗੜਦੀਵਾਲਾ ਅਤੇ ਐਸ. ਡੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀ ਈਸ਼ਾ ਅਤੇ ਸੋਰਵ ਗੁਪਤਾਂ ਨੇ ਜੋਨ ਵਿੱਚੋਂ ਪੰਜਵਾਂ ਸਥਾਨ ਹਾਸਿਲ ਕੀਤਾ।

Advertisements

ਸੰਦੀਪ ਸਿੰਘ ਜੀ ਨੇ ਦੱਸਿਆ ਕਿ ਜੋਨ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਨਗਦ ਇਨਾਮ ਦੇ ਨਾਲ ਨਾਲ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ। ਇਸ ਸਮੇਂ ਵਧੀਕ ਸਕੱਤਰ ਹਰਵਿੰਦਰ ਸਿੰਘ ਨੰਗਲ ਈਸ਼ਰ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਟੱਡੀ ਸਰਕਲ ਪਿਛਲੇ ਪੰਜ ਦਹਾਕਿਆਂ ਤੋਂ ਵਿੱਦਿਅਕ ਖੇਤਰ ਦੇ ਨਾਲ ਸਮਾਜਿਕ ਅਤੇ ਧਾਰਮਿਕ ਖੇਤਰ ਵਿੱਚ ਆਪਣੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਬੰਦਕ ਸਕੱਤਰ ਸੰਦੀਪ ਸਿੰਘ, ਡਾ. ਜਸਵਿੰਦਰ ਸਿੰਘ, ਮਨਦੀਪ ਸਿੰਘ, ਰੋਬਿਨਜੋਤ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here