ਤੇਜ਼ ਰਫਤਾਰ ਮੋਟਰਸਾਈਕਲ ਤੇ ਸਕੂਟਰੀ ਵਿਚਕਾਰ ਹੋਈ ਟੱਕਰ ਸਕੂਟਰੀ ਸਵਾਰ ਮਾਂ-ਪੁੱਤ ਦੀ ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਹੁਸ਼ਿਆਰਪੁਰ ਦੇ ਫਗਵਾੜਾ ਰੋਡ ਤੇ ਪੁਰਹੀਰਾਂ ਨੇੜੇ ਬੀਤੀ ਰਾਤ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਨਿਸ਼ਾ ਰੰਧਾਵਾ ਅਤੇ ਉਸਦਾ ਪੁੱਤਰ ਰੁਨਿਸ਼ ਰੰਧਾਵਾ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਐਕਟਿਵਾ ਤੇ ਸਵਾਰ ਹੋ ਕੇ ਸ਼ਹਿਰ ਵੱਲ ਨੂੰ ਜਾ ਰਹੇ ਮਾਂ ਪੁੱਤ ਜਦੋ ਮੁੱਖ ਸੜਕ ਤੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫਤਾਰ ਸਪਲੈਂਡਰ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਹਨਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਤੇ ਮਾਂ ਤੇ ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ, ਤੇ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸਦੀ ਕੋਈ ਵੀ ਪਹਿਚਾਣ ਨਹੀ ਹੋ ਸਕੀ ਹੈ।

ਜਾਣਕਾਰੀ ਮੁਤਾਬਕ ਮਾਂ ਪੁੱਤ ਦੋਵੇ ਹਫਤਾ ਪਹਿਲਾਂ ਹੀ ਕੈਨੇਡਾ ਤੋਂ ਆਏ ਸਨ।ਮੌਕੇ ਤੇ ਪੁਲਿਸ ਨੇ ਪਹੁੰਚ ਕੇ ਮਾਂ-ਪੁੱਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here