ਬੀਐਸਐਫ ਅਤੇ ਫਾਜ਼ਿਲਕਾ ਪੁਲਿਸ ਫੋਰਸ ਨੇ ਸਾਂਝਾ ਕੋਰਡਨ ਤੇ ਸਰਚ ਆਪ੍ਰੇਸ਼ਨ ਅਭਿਆਨ ਚਲਾਇਆ

ਫਾਜ਼ਿਲਕਾ, (ਦ ਸਟੈਲਰ ਨਿਊਜ਼)। ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਮੀਤ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਪੀ.ਬੀ.ਆਈ) ਫਾਜ਼ਿਲਕਾ, ਸੁਬੇਗ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸ.ਡ ਫਾਜ਼ਿਲਕਾ, ਅੱਛਰੂ ਰਾਮ ਪੀ.ਪੀ.ਐਸ, ਉਪ ਕਪਤਾਨ ਪੁਲਿਸ ਸ.ਡ ਜਲਾਲਾਬਾਦ, ਅਵਤਾਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਦਿਹਾਤੀ) ਅਤੇ ਅਰੁਣ ਮੁੰਡਨ ਪੀ.ਪੀ.ਐਸ, ਉਪ ਕਪਤਾਨ ਪੁਲਿਸ ਅਬੋਹਰ (ਸ਼ਹਿਰੀ) ਦੀ ਯੋਗ ਅਗਵਾਈ ਹੇਠ ਸਰਹੱਦ ਪਾਰ ਤੋ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਅਪਰਾਧੀਆਂ, ਐਨ.ਡੀ.ਪੀ.ਐਸ ਅਤੇ ਲੁੱਟਾ ਖੋਹਾਂ ਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਬੀ.ਐਸ.ਐਫ ਅਤੇ ਫਾਜ਼ਿਲਕਾ ਪੁਲਿਸ ਫੋਰਸ ਦੇ 184 ਜਵਾਨਾਂ ਵੱਲੋ ਸਵੇਰ ਸਮੇਂ ਸਾਂਝਾ ਸਰਚ ਕਾਸੋ (ਕੋਰਡਨ ਤੇ ਸਰਚ ਆਪ੍ਰੇਸ਼ਨ) ਅਭਿਆਨ ਚਲਾਇਆ ਗਿਆ। 

Advertisements

ਜਿਸ ਦੇ ਤਹਿਤ ਬੀ.ਐਸ.ਐਫ ਦੇ ਜਵਾਨਾਂ ਦੀ ਮਦਦ ਨਾਲ ਉਪ ਕਪਤਾਨ ਪੁਲਿਸ ਅਤੇ ਮੁੱਖ ਅਫਸਰਾਨ ਥਾਣਾਜਾਤ ਸ.ਡ ਫਾਜ਼ਿਲਕਾ ਅਤੇ ਸ.ਡ ਜਲਾਲਾਬਾਦ ਵੱਲੋ ਜਵਾਨਾਂ ਦੀਆਂ 09 ਵੱਖ ਵੱਖ ਟੀਮਾਂ ਬਣਾ ਕੇ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਪੈਂਦੀਆਂ ਢਾਣੀਆਂ, ਡੇਰਿਆਂ, ਬਹਿਕਾਂ ਅਤੇ ਘਰਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਅਤੇ ਅਪਰਾਧੀ ਵਿਰਤੀ ਰੱਖਣ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਉਪ ਕਪਤਾਨ ਪੁਲਿਸ ਅਤੇ ਮੁੱਖ ਅਫਸਰਾਨ ਥਾਣਾਜਾਤ ਸ.ਡ ਅਬੋਹਰ ਦਿਹਾਤੀ ਅਤੇ ਸ.ਡ ਅਬੋਹਰ ਸ਼ਹਿਰੀ ਵੱਲੋਂ ਜਵਾਨਾਂ ਦੀਆਂ 10 ਵੱਖ ਵੱਖ ਟੀਮਾਂ ਬਣਾ ਕੇ ਡਰੱਗ ਹੋਟਸਪੋਟ ਏਰੀਆਂ ਦੀ ਚੈਕਿੰਗ ਕੀਤੀ ਗਈ।

LEAVE A REPLY

Please enter your comment!
Please enter your name here