Friday, October 30, 2026
Home Latest ਮੁੱਖ ਚੋਣ ਅਫ਼ਸਰ ਵੱਲੋਂ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ...

ਮੁੱਖ ਚੋਣ ਅਫ਼ਸਰ ਵੱਲੋਂ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਮਾਣਯੋਗ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਦਾ ਰੀਵਾਈਜ਼ਡ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ 12 ਜਨਵਰੀ 2024 ਤੱਕ ਲਏ ਜਾਣਗੇ। ਇਸ ਤੋਂ ਬਾਅਦ 17 ਜਨਵਰੀ 2024 ਤੱਕ ਵੋਟਰ ਸੂਚੀਆਂ ਦੀ ਮਾਪਦੰਡਾਂ ਦੀ ਜਾਂਚ ਅਤੇ ਕਮਿਸ਼ਨ ਦੀ ਆਗਿਆ ਪ੍ਰਾਪਤ ਕਰਨਾ ਅਤੇ ਸਪਲੀਮੈਂਟਸ ਦੀ ਛਪਾਈ ਕੀਤੀ ਜਾਵੇਗੀ। ਇਸ ਤੋਂ ਬਾਅਦ 22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।

Advertisements

ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਕਿਹਾ ਹੈ ਕਿ ਡੀ.ਐੱਸ.ਈਜ਼ ਅਤੇ ਪੀ.ਐੱਸ.ਈਜ਼. ਦੇ ਫਾਰਮ ਮਿਤੀ 31 ਦਸੰਬਰ 2023 ਤੱਕ ਜਨਰੇਟ ਕੀਤੇ ਜਾਣ ਅਤੇ ਇਨ੍ਹਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਤੋਂ ਸਮੂਹ ਸੁਪਰਵਾਈਜ਼ਰਾਂ ਅਤੇ ਬੀ.ਐੱਲ.ਓਜ਼. ਨੂੰ ਵੀ ਜਾਣੂ ਕਰਵਾਇਆ ਜਾਵੇ ਅਤੇ ਸ਼ਡਿਊਲ ਅਨੁਸਾਰ ਉਪਰੋਕਤ ਕੰਮਾਂ ਨੂੰ ਨਿਯਤ ਸਮੇਂ ਅੰਦਰ ਪੂਰਾ ਕੀਤਾ ਜਾਵੇ। 

LEAVE A REPLY

Please enter your comment!
Please enter your name here