ਖੰਨਾ ਨੈਸ਼ਨਲ ਹਾਈਵੇਅ ਤੇ ਅਣਪਛਾਤੇ ਵਾਹਨ ਨੇ ਤਿੰਨ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖਮੀ

ਖੰਨਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਖੰਨਾ ਦੇ ਨੈਸ਼ਨਲ ਹਾਈਵੇ ਤੇ ਬੀਤੇ ਦਿਨ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਪਹਿਚਾਣ ਨਿਸ਼ਾਨ, ਗੌਰੀ ਅਤੇ ਕਰਨ ਵਾਸੀ ਅੰਮ੍ਰਿਤਸਰ ਦੇ ਜੋਧਾ ਸ਼ਹਿਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨੋਂ ਨੌਜਵਾਨ ਮੋਟਰਸਾਈਕਲ ਤੇ ਅੰਮ੍ਰਿਤਸਰ ਤੋਂ ਫਤਿਹਗੜ੍ਹ ਸਾਹਿਬ ਵਿਖੇ ਕਰਵਾਏ ਗਏ ਸ਼ਹੀਦੀ ਸਮਾਗਮ ਲਈ ਜਾ ਰਹੇ ਸਨ, ਤੇ ਜਦੋ ਤਿੰਨੋ ਖੰਨਾ ਦੇ ਸਮਰਾਲਾ ਚੌਕ ਦੇ ਓਵਰ ਬ੍ਰਿਜ ਨੇੜੇ ਪੁੱਜੇ ਤਾਂ ਅਣਪਛਾਤੇ ਵਾਹਨ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ।

Advertisements

ਘਟਨਾ ਦੌਰਾਨ ਮੌਕੇ ਤੇ ਮੌਜੂਦ ਲੋਕਾਂ ਨੇ ਐਂਬੂਲੈਂਸ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਡਾਕਟਰਾਂ ਨੇ ਤਿੰਨਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ। ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here