Saturday, October 24, 2026
Home Latest 14 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

14 ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ਵਿੱਚ ਹੋਈ ਮੌਤ

ਭੋਗਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਭੋਗਪੁਰ ਦੇ ਭਟਨੂਰਾ ਦੇ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਖਵਿੰਦਰ ਸਿੰਘ ਸੋਨੂੰ ਵਾਸੀ ਭੋਗਪੁਰ ਦੇ ਪਿੰਡ ਭਟਨੂਰਾ ਵਜੋ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 14 ਸਾਲ ਪਹਿਲਾਂ ਚੰਗੇ ਭਵਿੱਖ ਲਈ ਸੁਖਵਿੰਦਰ ਅਮਰੀਕਾ ਗਿਆ ਸੀ, ਪਰ ਅਚਾਨਕ ਉਸਦੀ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ।

Advertisements

ਸੁਖਵਿੰਦਰ ਦੇ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਅਤੇ ਪਰਿਵਾਰਿਕ ਮੈਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਦੇਹ ਨੂੰ ਪੰਜਾਬ ਲਿਆਉਣ ਵਿੱਚ ਉਹਨਾਂ ਦੀ ਮੱਦਦ ਕੀਤੀ ਜਾਵੇ।

LEAVE A REPLY

Please enter your comment!
Please enter your name here